ਨਸ਼ੀਲੇ ਪਦਾਰਥਾਂ ਸਮੇਤ ਦੋ ਵਿਦੇਸ਼ ਨਸ਼ਾ ਤਸਕਰ ਕਾਬੂ

ਮਹਾਰਾਸ਼ਟਰ, 2 ਫਰਵਰੀ- ਬਾਂਦਰਾ ਯੂਨਿਟ ਦੇ ਐਂਟੀ ਨਾਰਕੋਟਿਕਸ ਸੈੱਲ ਨੇ ਅੰਧੇਰੀ ਤੋਂ ਦੋ ਵਿਦੇਸ਼ੀ ਨਸ਼ਾ ਤਸਕਰਾਂ ਨੂੰ ਅੰਤਰਰਾਸ਼ਟਰੀ ਬਾਜ਼ਾਰ ਵਿਚ 11 ਲੱਖ ਰੁਪਏ ਦੀ ਕੀਮਤ ਦੇ ਐਮ.ਡੀ. ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਹੈ। ਉਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।