ਮੁੰਬਈ ਵਿਚ ਪ੍ਰਧਾਨ ਮੰਤਰੀ 10 ਫਰਵਰੀ ਨੂੰ ਕਰਨਗੇ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ

ਮਹਾਰਾਸ਼ਟਰ, 6 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ 10 ਫਰਵਰੀ ਨੂੰ ਮੁੰਬਈ ਵਿਚ ਵੰਦੇ ਭਾਰਤ ਐਕਸਪ੍ਰੈਸ ਦਾ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੀ ਫ਼ੇਰੀ ਦੇ ਮੱਦੇਨਜ਼ਰ ਏਅਰਪੋਰਟ, ਸਹਾਰ , ਕੋਲਾਬਾ , ਐਮ.ਆਰ.ਏ. ਮਾਰਗ, ਐਮ.ਆਈ.ਡੀ.ਸੀ. ਅਤੇ ਅੰਧੇਰੀ ਪੁਲਿਸ ਸਟੇਸ਼ਨ ਦੇ ਅਧਿਕਾਰ ਖ਼ੇਤਰ ਵਿਚ ਡਰੋਨ ਅਤੇ ਉਡਾਣ ਦੀਆਂ ਗਤੀਵਿਧੀਆਂ ’ਤੇ ਪਾਬੰਦੀ ਲਗਾਈ ਗਈ ਹੈ।