ਜਲੰਧਰ ਵਿਚ ਬੋਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜਲੰਧਰ, 24 ਮਈ- ਇਥੇ ਜਨ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਕੋਈ ਵੀ ਇੰਡੀਆ ਗਠਜੋੜ ਨੂੰ ਆਪਣੀ ਵੋਟ ਦੇ ਕੇ ਖ਼ਰਾਬ ਕਿਉਂ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਮੇਂ 25 ਕਰੋੜ ਤੋਂ ਵੱਧ ਲੋਕ ਗਰੀਬੀ ਤੋਂ ਬਾਹਰ ਆਏ ਹਨ। ਉਨ੍ਹਾਂ ਕਿਹਾ ਕਿ ਜਿਥੇ ਕਾਂਗਰਸ ਹੈ ਉਥੇ ਸੱਮਸਿਆਵਾਂ ਹਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ ਦੀ ਪਹਿਲ ਉਨ੍ਹਾਂ ਦਾ ਵੋਟ ਬੈਂਕ ਹੈ ਨਾ ਕਿ ਸਾਰੀ ਜਨਤਾ।