JALANDHAR WEATHER

ਜਥੇਦਾਰ ਵਲੋਂ ਉੱਤਰ ਪ੍ਰਦੇਸ਼ 'ਚ ਗ੍ਰੰਥੀ ਸਿੰਘ ਦੀ ਨਬਾਲਗ ਧੀ ਨਾਲ ਜਬਰ -ਜਨਾਹ ਦੇ ਦੋਸ਼ੀਆਂ ਦੀ ਗਿੑਫ਼ਤਾਰੀ ਲਈ ਮੁੱਖ ਮੰਤਰੀ ਯੋਗੀ ਨੂੰ ਦਿੱਤਾ ਇਕ ਹਫਤੇ ਦਾ ਅਲਟੀਮੇਟਮ

ਅੰਮ੍ਰਿਤਸਰ, 30 ਮਈ (ਜਸਵੰਤ ਸਿੰਘ ਜੱਸ) -ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਉੱਤਰ ਪ੍ਰਦੇਸ਼ ਵਿਚ ਜ਼ਿਲ੍ਹਾ ਪੀਲੀਭੀਤ ਨੇੜਲੇ ਪਿੰਡ ਟਿੱਪਰੀਆਂ ਮਝਰਾ ਵਿਖੇ ਇਕ ਗ੍ਰੰਥੀ ਸਿੰਘ ਦੀ ਨਬਾਲਗ ਧੀ ਦੇ ਅਗਵਾਕਾਰ ਤੇ ਜਬਰ ਜਨਕ ਕਰਨ ਵਾਲਿਆ ਦੀ ਗਿੑਫ਼ਤਾਰੀ ਵਿਚ ਪੁਲਿਸ ਦੀ ਢਿੱਲਮੱਠ 'ਤੇ ਸਖ਼ਤ ਨੋਟਿਸ ਲੈਂਦਿਆਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨੂੰ ਇਕ ਹਫ਼ਤ ਦਾ ਅਲਟੀਮੇਟਮ ਦਿੰਦਿਆਂ ਆਖਿਆ ਹੈ ਕਿ ਜੇਕਰ ਸਾਰੇ ਦੋਸ਼ੀਆਂ ਨੂੰ ਗਿੑਫ਼ਤਾਰ ਨਾ ਕੀਤਾ ਗਿਆ ਤਾਂ ਸਿੱਖ ਸੰਗਤਾਂ ਨੂੰ ਆਪਣੇ ਪੱਧਰ ‘ਤੇ ਵੱਡੀ ਅਤੇ ਸਖ਼ਤ ਕਾਰਵਾਈ ਲਈ ਮਜਬੂਰ ਹੋਣਾ ਪਵੇਗਾ।ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਪਿੰਡ ਟਿੱਪਰੀਆਂ ਮਝਰਾ ਤਹਿਸੀਲ ਪੂਰਨਪੁਰ, ਜ਼ਿਲ੍ਹਾ ਪੀਲੀਭੀਤ ਉੱਤਰ ਪ੍ਰਦੇਸ਼ ਦੇ ਗ੍ਰੰਥੀ ਸਿੰਘ ਦੀ 13 ਸਾਲਾ ਬੱਚੀ ਨੂੰ ਕੁਝ ਵਿਅਕਤੀਆਂ ਵਲੋਂ ਅਗਵਾ ਕਰਕੇ ਉਸ ਨਾਲ ਜਬਰ-ਜਿਨਾਹ ਕਰਨ ਦੀ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ। ਉਨ੍ਹਾਂ ਦੱਸਿਆ ਕਿ ਪੀੜਤ ਬੱਚੀ ਨੇ ਅਦਾਲਤ ਵਿਚ ਆਪਣੇ ਬਿਆਨਾਂ ਦੌਰਾਨ ਦੋਸ਼ੀਆਂ ਦੀ ਸ਼ਨਾਖਤ ਕੀਤੀ ਹੈ ਪਰ ਉਥੋਂ ਦੀਆਂ ਸੰਗਤਾਂ ਤੋਂ ਪਤਾ ਲੱਗਾ ਹੈ ਕਿ ਸਥਾਨਕ ਪੁਲਿਸ ਅਧਿਕਾਰੀ ਦੋ ਰਸੂਖਵਾਨ ਦੋਸ਼ੀਆਂ ਦਾ ਪੱਖ ਪੂਰ ਰਹੇ ਹਨ ਅਤੇ ਸ਼ਰ੍ਹੇਆਮ ਆਖ ਰਹੇ ਹਨ ਕਿ ਕਿਸੇ ਵੀ ਸੂਰਤ ਵਿਚ ਉਨ੍ਹਾਂ ਦੇ ਖ਼ਿਲਾਫ ਕੋਈ ਕਾਰਵਾਈ ਨਹੀ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ