JALANDHAR WEATHER

ਮਾਡਲ ਟਾਊਨ ਦੇ ਕਾਰੋਬਾਰੀ ਤੋਂ ਲੰਡਾ ਹਰੀਕੇ ਨੇ ਮੰਗੀ 2 ਕਰੋੜ ਦੀ ਫਿਰੌਤੀ

ਜਲੰਧਰ, 14 ਜੂਨ (ਐੱਮ. ਐੱਸ. ਲੋਹੀਆ)- ਕਾਰੋਬਾਰੀਆਂ ਨੂੰ ਧਮਕਾ ਕੇ ਉਨ੍ਹਾਂ ਤੋਂ ਫਿਰੌਤੀ ਮੰਗਣ ਵਾਲੇ ਗੈਂਗਸਟਰ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਨੇ ਹੁਣ ਜਲੰਧਰ ਦੇ ਮਾਡਲ ਟਾਊਨ ਦੇ ਰਹਿਣ ਵਾਲੇ ਇਕ ਵੱਡੇ ਕਾਰੋਬਾਰੀ ਤੋਂ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਮਿਲੀ ਜਾਣਕਾਰੀ ਅਨੁਸਾਰ ਲੰਡਾ ਨੇ ਫਿਰੌਤੀ ਦੀ ਰਕਮ ਨਾ ਦੇਣ ’ਤੇ ਕਾਰੋਬਾਰੀ ਨੂੰ ਇੰਟਰਨੈੱਟ ਕਾਲ ਰਾਹੀ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਵਪਾਰੀ ਵਲੋਂ ਥਾਣਾ ਡਿਵੀਜ਼ਨ ਨੰਬਰ 6 ਨੂੰ ਸ਼ਿਕਾਇਤ ਕੀਤੀ ਗਈ ਹੈ ਕਿ ਉਸ ਨੂੰ ਸਤਵੀਰ ਸਿੰਘ ਨਾਂਅ ਦੇ ਵਿਅਕਤੀ ਦੀ ਵਟਸਐਪ ਕਾਲ ਆਈ ਸੀ, ਜਿਸ ਵਿਚ ਉਸਨੇ ਆਪਣੇ ਆਪ ਨੂੰ ਗੈਂਗਸਟਰ ਲਖਬੀਰ ਸਿੰਘ ਲੰਡਾ ਅਤੇ ਯਾਦਵਿੰਦਰ ਸਿੰਘ ਦਾ ਸਾਥੀ ਦੱਸਿਆ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਅਤੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਇਸ ਮਾਮਲੇ ’ਚ ਥਾਣਾ ਡਵੀਜ਼ਨ ਨੰਬਰ-6 ਦੀ ਪੁਲਿਸ ਨੇ ਤਰਨਤਾਰਨ ਦੇ ਪਿੰਡ ਹਰੀਕੇ ਪੱਤਣ ਦੇ ਰਹਿਣ ਵਾਲੇ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਉਸ ਦੇ ਸਾਥੀ ਸਤਵੀਰ ਸਿੰਘ ਉਰਫ਼ ਸੱਤਾ ਖ਼ਿਲਾਫ਼ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਮਾਮਲੇ ਤਹਿਤ ਆਪਣੇ ਹੀ ਅਧਿਕਾਰੀ ਸਬ ਇੰਸਪੈਕਟਰ ਬਲਵਿੰਦਰ ਕੁਮਾਰ ਦੇ ਬਿਆਨ ’ਤੇ ਮੁਕਦਮਾ ਦਰਜ ਕਰ ਲਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ