JALANDHAR WEATHER

ਕੁਵੈਤ ਹਾਦਸਾ: ਮਿ੍ਤਕ ਦੇਹਾਂ ਲੈ ਭਾਰਤ ਪੁੱਜਾ ਹਵਾਈ ਸੈਨਾ ਦਾ ਜਹਾਜ਼

ਕੋਚੀ, (ਕੇਰਲ), 14 ਜੂਨ- ਕੁਵੈਤ ’ਚ ਅੱਗ ਲੱਗਣ ਕਾਰਨ ਮਾਰੇ ਗਏ 45 ਭਾਰਤੀਆਂ ਦੀਆਂ ਮਿ੍ਰਤਕ ਦੇਹਾਂ ਨੂੰ ਲੈ ਕੇ ਭਾਰਤੀ ਹਵਾਈ ਸੈਨਾ ਦਾ ਜਹਾਜ਼ ਕੇਰਲ ਦੇ ਕੋਚੀ ਹਵਾਈ ਅੱਡੇ ’ਤੇ ਪੁੱਜ ਗਿਆ ਹੈ। ਦੱਸ ਦਈਏ ਕਿ ਕੁਵੈਤ ਦੇ ਮੰਗਾਫ ਸ਼ਹਿਰ ’ਚ ਇਕ ਬਹੁ-ਮੰਜ਼ਿਲਾ ਇਮਾਰਤ ’ਚ ਲੱਗੀ ਭਿਆਨਕ ਅੱਗ ’ਚ ਕੁੱਲ 45 ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਸੀ। ਆਪਣੀ ਜਾਨ ਗੁਆਉਣ ਵਾਲੇ ਭਾਰਤੀਆਂ ਦੀਆਂ ਲਾਸ਼ਾਂ ਨੂੰ ਵਾਪਸ ਲਿਆਉਣ ਲਈ ਭਾਰਤੀ ਹਵਾਈ ਸੈਨਾ ਦਾ ਸੁਪਰ ਹਰਕਿਊਲਸ ਜਹਾਜ਼ ਰਵਾਨਾ ਕੀਤਾ ਗਿਆ ਸੀ, ਜੋ ਕੋਚੀ ’ਚ ਉਤਰਿਆ ਹੈ। ਕੇਰਲ ਦੇ ਮੁੱਖ ਮੰਤਰੀ ਪਿਨਾਰਾਈ ਵਿਜਯਨ ਖੁਦ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਪਹੁੰਚੇ। ਇੱਥੇ ਕੁਝ ਲਾਸ਼ਾਂ ਨੂੰ ਉਤਾਰਨ ਤੋਂ ਬਾਅਦ ਜਹਾਜ਼ ਸ਼ਾਮ ਕਰੀਬ 4 ਵਜੇ ਦਿੱਲੀ ਪਹੁੰਚੇਗਾ। ਮਿ੍ਰਤਕ ਦੇਹਾਂ ਨੂੰ ਹੁਣ ਪਰਿਵਾਰਾਂ ਦੇ ਹਵਾਲੇ ਕਰ ਦਿੱਤਾ ਜਾਵੇਗਾ। ਜਾਣਕਾਰੀ ਅਨੁਸਾਰ ਇਸ ਹਾਦਸੇ ਵਿਚ ਮਾਰੇ ਗਏ ਜ਼ਿਆਦਾਤਰ ਲੋਕ ਕੇਰਲ ਦੇ ਰਹਿਣ ਵਾਲੇ ਹਨ। ਪੰਜਾਬ ਦੇ ਵੀ ਇਕ ਨਾਗਰਿਕ ਦੀ ਇਸ ਹਾਦਸੇ ਵਿਚ ਮੌਤ ਹੋਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ