JALANDHAR WEATHER

ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਟਰਾਲੀ ਨੇ ਮਾਰੀ ਟੱਕਰ

ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ)- ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਖੰਨਾ ’ਚ ਨੈਸ਼ਨਲ ਹਾਈਵੇ ’ਤੇ ਵੱਡਾ ਹਾਦਸਾ ਵਾਪਰ ਗਿਆ, ਇੱਥੇ ਬਿਹਾਰ ਅਤੇ ਯੂ.ਪੀ. ਤੋਂ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਇਕ ਤੇਜ਼ ਰਫ਼ਤਾਰ ਟਰਾਲੀ ਨੇ ਪਿੱਛੇ ਤੋਂ ਟੱਕਰ ਮਾਰ ਦਿੱਤੀ। ਹਾਦਸਾ ਇੰਨਾ ਭਿਆਨਕ ਸੀ ਕਿ ਬੱਸ ਕਰੀਬ 150 ਮੀਟਰ ਦੂਰ ਜਾ ਕੇ ਬਿਜਲੀ ਦੇ ਟਰਾਂਸਫਾਰਮਰ ਨਾਲ ਟਕਰਾ ਗਈ। ਬੱਸ ਵਿਚ ਸਵਾਰ ਕਰੀਬ 33 ਮਜ਼ਦੂਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਕੁਝ ਔਰਤਾਂ ਅਤੇ ਬੱਚੇ ਵੀ ਸ਼ਾਮਿਲ ਹਨ, ਉਨ੍ਹਾਂ ਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਬਿਹਾਰ ਅਤੇ ਯੂ.ਪੀ. ਤੋਂ ਕਰੀਬ 65 ਮਜ਼ਦੂਰ ਬੱਸਾਂ ਵਿਚ ਪੰਜਾਬ ਵਿਚ ਝੋਨਾ ਲਾਉਣ ਲਈ ਆ ਰਹੇ ਸਨ। ਬੱਸ ਦੇ ਟਰਾਂਸਫਾਰਮਰ ਨਾਲ ਟਕਰਾਉਣ ਕਾਰਨ ਜ਼ਬਰਦਸਤ ਧਮਾਕਾ ਹੋਇਆ। ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣ ਕੇ ਨੇੜੇ ਦੇ ਸਿਵਲ ਹਸਪਤਾਲ ’ਚ ਮੌਜੂਦ ਲੋਕ ਅਤੇ ਸਟਾਫ਼ ਮੌਕੇ ’ਤੇ ਪਹੁੰਚ ਗਏ। ਥਾਣਾ ਸਿਟੀ 2 ਦੇ ਐਸ.ਐਚ.ਓ. ਗੁਰਮੀਤ ਸਿੰਘ ਨੇ ਆਪਣੀ ਟੀਮ ਸਮੇਤ ਮੌਕੇ ’ਤੇ ਪਹੁੰਚ ਕੇ ਸੜਕ ਨੂੰ ਸਾਫ਼ ਕਰਵਾਇਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ