JALANDHAR WEATHER

ਦਿਨ ਦਿਹਾੜੇ ਬੈਂਕ ਵਿਚ ਡਾਕਾ ਮਾਰਨ ਵਾਲੇ 3 ਦੋਸ਼ੀ ਕਾਬੂ

ਖੰਨਾ, 14 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਦੇ ਨੇੜਲੇ ਪਿੰਡ ਬਗਲੀ ਕਲਾਂ ਵਿਚ ਸਥਿਤ ਪੰਜਾਬ ਐਂਡ ਸਿੰਧ ਬੈਂਕ ਵਿਚ ਤਿੰਨ ਦਿਨ ਪਹਿਲਾਂ 15.92 ਲੱਖ ਰੁਪਏ ਦੀ ਡਕੈਤੀ ਕਰਨ ਵਾਲੇ ਤਿੰਨ ਕਥਿਤ ਦੋਸ਼ੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਕੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਫੜ੍ਹੇ ਗਏ ਤਿੰਨੇ ਮੁਲਜ਼ਮ ਅੰਮ੍ਰਿਤਸਰ ਦੇ ਅਜਨਾਲਾ ਦੇ ਰਹਿਣ ਵਾਲੇ ਹਨ। ਪੁਲਿਸ ਨੇ ਬੈਂਕ ਡਕੈਤੀ ਦੇ ਮਾਮਲੇ ਵਿਚ ਅੰਮ੍ਰਿਤਪਾਲ ਸਿੰਘ, ਜਗਦੀਸ਼ ਸਿੰਘ ਗੁਲਾਬਾ ਅਤੇ ਗੁਰਮੀਨ ਸਿੰਘ ਨੋਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਵਾਰਦਾਤ ’ਚ ਵਰਤਿਆ ਗਿਆ ਹਥਿਆਰ, ਮੋਟਰਸਾਈਕਲ ਅਤੇ ਲੁੱਟ ਦੀ ਰਕਮ ਬਰਾਮਦ ਕੀਤੀ ਗਈ ਹੈ। ਤਿੰਨਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ