JALANDHAR WEATHER

ਸ਼ਨੀਵਾਰ ਨੂੰ ਲੋਕ ਸਭਾ ਚੋਣਾਂ ਦੀ ਸਮੀਖਿਆ ਲਈ ਭਾਜਪਾ ਕਰੇਗੀ ਮੀਟਿੰਗ

ਚੰਡੀਗੜ੍ਹ, 14 ਜੂਨ- ਪੰਜਾਬ ਦੀਆਂ 13 ਸੀਟਾਂ ’ਤੇ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਭਾਜਪਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲੈਣ ਲਈ ਸੂਬਾ ਪ੍ਰਧਾਨ ਭਾਜਪਾ ਸੁਨੀਲ ਜਾਖੜ ਵਲੋਂ ਸ਼ਨੀਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦੇ ਪੰਜਾਬ ਪ੍ਰਦੇਸ਼ ਦਫ਼ਤਰ ਵਿਖੇ ਮੀਟਿੰਗਾਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦੀ ਪ੍ਰਧਾਨਗੀ ਪ੍ਰਦੇਸ਼ ਭਾਜਪਾ ਪ੍ਰਧਾਨ ਸੁਨੀਲ ਜਾਖੜ ਕਰਨਗੇ ਅਤੇ ਪਾਰਟੀ ਦੇ ਸੂਬਾ ਇੰਚਾਰਜ ਵਿਜੇ ਰੁਪਾਣੀ, ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਅਤੇ ਸੂਬਾ ਜਨਰਲ ਸਕੱਤਰ ਮੰਤਰੀ ਸ੍ਰੀਨਿਵਾਸੂਲੂ ਵੀ ਇਸ ਵਿਚ ਮੌਜੂਦ ਰਹਿਣਗੇ। ਰਾਕੇਸ਼ ਰਾਠੌਰ ਨੇ ਦੱਸਿਆ ਕਿ ਮੀਟਿੰਗ ਵਿਚ ਆਉਣ ਵਾਲੀਆਂ ਵਿਧਾਨ ਸਭਾ ਜ਼ਿਮਨੀ ਚੋਣਾਂ, ਲੋਕਲ ਬਾਡੀ ਚੋਣਾਂ ਤੋਂ ਇਲਾਵਾ ਹੋਰ ਮੁੱਦਿਆਂ ’ਤੇ ਵੀ ਚਰਚਾ ਕੀਤੀ ਜਾਵੇਗੀ ਅਤੇ ਰਣਨੀਤੀ ਬਣਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਸਵੇਰੇ 11.00 ਵਜੇ ਸਾਰੇ ਲੋਕ ਸਭਾ ਉਮੀਦਵਾਰਾਂ ਦੀ ਮੀਟਿੰਗ ਹੋਵੇਗੀ। ਇਸ ਤੋਂ ਬਾਅਦ ਦੁਪਹਿਰ 12 ਵਜੇ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨਾਲ ਗੱਲਬਾਤ ਕੀਤੀ ਜਾਵੇਗੀ। ਬਾਅਦ ਦੁਪਹਿਰ 3.00 ਵਜੇ ਸਾਂਝੀ ਮੀਟਿੰਗ ਹੋਵੇਗੀ ਜਿਸ ਵਿਚ ਕੋਰ ਕਮੇਟੀ ਮੈਂਬਰ, ਲੋਕ ਸਭਾ ਇੰਚਾਰਜ ਤੇ ਸਹਿ-ਇੰਚਾਰਜ, ਲੋਕ ਸਭਾ ਕਨਵੀਨਰ ਤੇ ਕੋ-ਕਨਵੀਨਰ ਹਿੱਸਾ ਲੈਣਗੇ। ਇਸ ਤੋਂ ਬਾਅਦ ਸ਼ਾਮ 5 ਵਜੇ ਸੂਬਾ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ