JALANDHAR WEATHER

ਕਾਂਗਰਸ ਹੀ ਕਰ ਸਕਦੀ ਹੈ ਪੰਜਾਬ ਦੀ ਪ੍ਰਤੀਨਿੱਧਤਾ- ਰਾਜਾ ਵੜਿੰਗ

ਚੰਡੀਗੜ੍ਹ, 14 ਜੂਨ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਪਾਰਟੀ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਬਹੁਤ ਚੰਗੇ ਸਨ। ਅਸੀਂ ਪੰਜਾਬ ਵਿਚ ਸਭ ਤੋਂ ਵੱਧ ਸੀਟਾਂ ਲੈ ਕੇ ਸਭ ਤੋਂ ਵੱਡੀ ਪਾਰਟੀ ਵਜੋਂ ਉੱਭਰਨ ਦੀਆਂ ਸਾਡੀਆਂ ਉਮੀਦਾਂ ’ਤੇ ਖਰੇ ਉਤਰੇ ਹਾਂ। ਲੋਕਾਂ ਨੇ ਸਾਡੇ ’ਤੇ ਵਿਸ਼ਵਾਸ ਕੀਤਾ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸਾਡੇ ’ਤੇ ਭਰੋਸਾ ਜਤਾਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਲੱਗਦਾ ਹੈ ਕਿ ਕਾਂਗਰਸ ਹੀ ਇਕ ਅਜਿਹੀ ਪਾਰਟੀ ਹੈ ਜੋ ਪੰਜਾਬ ਦੀ ਪ੍ਰਤੀਨਿੱਧਤਾ ਕਰ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਨੂੰ ਜ਼ਮੀਨ ਨਾਲ ਜੁੜੇ ਰਹਿਣਾ ਹੋਵੇਗਾ ਅਤੇ ਨਵੇਂ ਲੋਕਾਂ ਨੂੰ ਜ਼ਿੰਮੇਵਾਰੀ ਦੇਣੀ ਹੋਵੇਗੀ ਤੇ ਅਗਲੇ 6 ਮਹੀਨੇ ਵਿਚ ਹੀ ਸਾਨੂੰ ਆਪਣੇ ਉਮੀਦਵਾਰਾਂ ’ਤੇ ਫ਼ੈਸਲਾ ਕਰਨਾ ਹੋਵੇਗਾ ਅਤੇ ਭਵਿੱਖੀ ਯੋਜਨਾ ਬਣਾਉਣੀ ਹੋਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ