JALANDHAR WEATHER

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਜਥੇ ਨੂੰ ਮਿਲੇ ਵੀਜ਼ੇ, 23 ਨਾਮ ਕੱਟੇ

ਅਟਾਰੀ, (ਅੰਮ੍ਰਿਤਸਰ) 14 ਜੂਨ, (ਜਸਵੰਤ ਸਿੰਘ ਜੱਸ/ਰਾਜਿੰਦਰ ਸਿੰਘ ਰੂਬੀ)- ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਦੇ ਨਜ਼ਦੀਕ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ਤੇ ਹਰ ਸਾਲ ਦੀ ਤਰ੍ਹਾਂ ਬਰਸੀ ਮਨਾਉਣ ਲਈ ਜਾਣ ਵਾਲੇ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਲੋਂ ਮੁਸਲਮਾਨ ਭਾਈਚਾਰੇ ਦੇ ਤਿਉਹਾਰ ਈਦ ਦੀਆਂ ਛੁੱਟੀਆਂ ਹੋਣ ਦੇ ਕਰਕੇ ਇਕ ਹਫ਼ਤਾ ਪਹਿਲਾਂ ਵੀਜ਼ੇ ਦੇ ਦਿੱਤੇ ਹਨ, ਜਿਨ੍ਹਾਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭੇਜੇ ਗਏ 340 ਪਾਸਪੋਰਟ ਵਿਚੋਂ 23 ਨਾਮ ਭਾਰਤੀ ਸ਼ਰਧਾਲੂਆਂ ਦੇ ਕੱਟ ਕੇ 317 ਨੂੰ ਵੀਜ਼ੇ ਦਿੱਤੇ ਗਏ ਹਨ। ਭਾਰਤ ਤੋਂ ਬਰਸੀ ਮਨਾਉਣ ਲਈ 21 ਜੂਨ ਨੂੰ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ। ਭਾਰਤੀ ਸ਼ਰਧਾਲੂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਗੁਰਦੁਆਰਾ ਸੱਚਾ ਸੌਦਾ ਸਾਹਿਬ, ਗੁਰਦੁਆਰਾ ਰੋੜੀ ਸਾਹਿਬ, ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਦੀਦਾਰੇ ਕਰਦੇ ਹੋਏ 30 ਜੂਨ ਨੂੰ ਭਾਰਤੀ ਸਿੱਖ ਸ਼ਰਧਾਲੂ ਵਾਪਿਸ ਆਪਣੇ ਵਤਨ ਭਾਰਤ ਆਉਣਗੇ। ਭਾਰਤ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਇਲਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਖਾਲੜਾ ਮਿਸ਼ਨ ਕਮੇਟੀ ਝਬਾਲ, ਭਾਈ ਮਰਦਾਨਾ ਯਾਦਗਾਰ ਕੀਰਤਨ ਦਰਬਾਰ ਸੁਸਾਇਟੀ ਫਿਰੋਜ਼ਪੁਰ, ਹਰਿਆਣਾ ਗੁਰਦੁਆਰਾ ਕਮੇਟੀ, ਨਨਕਾਣਾ ਸਾਹਿਬ ਸਿੱਖ ਯਾਤਰੂ ਜਥਾ ਪੁਤਲੀ ਘਰ ਸਮੇਤ ਰਾਜਸਥਾਨ, ਜੰਮੂ, ਮਹਾਰਾਸ਼ਟਰ ਤੇ ਹੋਰ ਭਾਰਤੀ ਸੂਬਿਆਂ ਦੀਆਂ ਸਿੱਖ ਸੰਗਤ ਇਕੱਤਰ ਹੋ ਕੇ ਸਿੱਖ ਜਥਾ 21 ਜੂਨ ਨੂੰ ਭਾਰਤ ਤੋਂ ਪਾਕਿਸਤਾਨ ਰਵਾਨਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ