JALANDHAR WEATHER

ਨੌਜਵਾਨ ਦੀ ਨਸ਼ੇ ਦਾ ਟੀਕਾ ਲਗਾਉਣ ਨਾਲ ਮੌਤ

ਅਟਾਰੀ, 14 ਜੂਨ (ਗੁਰਦੀਪ ਸਿੰਘ ਅਟਾਰੀ / ਰਾਜਿੰਦਰ ਸਿੰਘ ਰੂਬੀ)- ਕਸਬਾ ਅਟਾਰੀ ਵਿਚ ਹੈਰੋਇਨ ਦੇ ਨਸ਼ੇ ਦਾ ਕਾਰੋਬਾਰ ਧੜੱਲੇ ਨਾਲ ਚੱਲ ਰਿਹਾ ਹੈ। ਇਕੱਠੇ ਹੋਏ ਲੋਕਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਸ਼ਾਮ 5 ਵਜੇ ਨਸ਼ੇੜੀਆਂ ਦਾ ਝੁੰਡ ਨਸ਼ੇ ਦੇ ਟੀਕੇ ਲਗਾ ਰਿਹਾ ਸੀ। ਇਕ ਵਿਅਕਤੀ ਜਦੋਂ ਟੀਕਾ ਲਗਾ ਕੇ ਤੜਫਣ ਲੱਗ ਪਿਆ ਤਾਂ ਉਸਦੇ ਸਾਥੀ ਉਸ ਨੂੰ ਛੱਡ ਕੇ ਭੱਜ ਗਏ। ਸ਼ਾਮ 6 ਵਜੇ ਤੋਂ ਬਾਅਦ ਉਸ ਦੀ ਮੌਤ ਹੋ ਗਈ। ਸਰਬਦੀਪ ਸਿੰਘ ਅਟਾਰੀ ਨੇ ਕਿਹਾ ਕਿ ਇਸ ਸੰਬੰਧੀ ਪੁਲਿਸ ਥਾਣਾ ਘਰਿੰਡਾ ਅਤੇ ਸਰਹੱਦੀ ਪੁਲਿਸ ਚੌਂਕੀ ਕਾਹਨਗੜ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਕਾਂਗਰਸੀ ਆਗੂ ਸੰਨੀ ਅਟਾਰੀ ਅਤੇ ਗੁਰਬੀਰ ਸਿੰਘ ਅਟਾਰੀ ਨੇ ਕਿਹਾ ਕਿ ਦਿਨ ਦਿਹਾੜੇ ਹੀ ਨਸ਼ੇੜੀ ਹਰਲ ਹਰਲ ਕਰਦੇ ਤੁਰੇ ਫਿਰਦੇ ਹਨ ਪਰ ਪੁਲਿਸ ਪ੍ਰਸ਼ਾਸਨ ਇਸ ਵੱਲ ਧਿਆਨ ਨਹੀਂ ਦੇ ਰਿਹਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ