JALANDHAR WEATHER

ਰੋਮਾਨੀਆ ਗਏ 20 ਸਾਲਾ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

 

ਡੇਰਾ ਬਾਬਾ ਨਾਨਕ, 15 ਜੂਨ (ਅਵਤਾਰ ਸਿੰਘ ਰੰਧਾਵਾ)- ਘਰ ਦੀ ਗਰੀਬੀ ਨੂੰ ਦੂਰ ਕਰਨ ਵਾਸਤੇ ਕਈ ਤਰ੍ਹਾਂ ਦੀਆਂ ਸੱਧਰਾਂ ਮਨ ਵਿਚ ਲੈ ਕੇ ਵਿਦੇਸ਼ ਪਹੁੰਚੇ, ਪਿੰਡ ਸਰਫ਼ਕੋਟ ਦੇ ਇਕ 20 ਸਾਲਾ ਨੌਜਵਾਨ ਦੀ ਰੋਮਾਨੀਆ ਦੇਸ਼ ਵਿਖੇ ਦਿਲ ਦਾ ਦੌਰਾ ਪੈ ਜਾਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜ਼ਿਲਾ ਗੁਰਦਾਸਪੁਰ ਦੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਸਰਫ਼ਕੋਟ ਦਾ ਨੌਜਵਾਨ ਗੁਰਬਾਜ਼ ਸਿੰਘ ਬਾਜਾ ਪੁੱਤਰ ਗੁਰਪ੍ਰੀਤ ਸਿੰਘ ਕੁਝ ਮਹੀਨੇ ਪਹਿਲਾਂ ਰੋਟੀ ਰੋਜ਼ੀ ਖਾਤਰ ਰੋਮਾਨੀਆ ਵਿਖੇ ਪਹੁੰਚਇਆ ਸੀ, ਜਿੱਥੇ ਬੀਤੇ ਦਿਨ ਉਸ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਰਿਵਾਰ ਵਲੋਂ ਆਪਣੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਵਿਖੇ ਲਿਆਉਣ ਲਈ ਪੰਜਾਬ ਸਰਕਾਰ ਅੱਗੇ ਮੰਗ ਕੀਤੀ ਗਈ ਹੈ ਕਿ ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੀ ਸਹਾਇਤਾ ਕੀਤੀ ਜਾਵੇ, ਤਾਂ ਕਿ ਉਹ ਆਪਣੇ ਪੁੱਤਰ ਦੀਆਂ ਆਖਰੀ ਰਸਮਾਂ ਨਿਭਾ ਸਕਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ