ਕਮਿਸ਼ਨਰੇਟ ਪੁਲਿਸ ਜਲੰਧਰ ਨੇ ਲਖਬੀਰ ਸਿੰਘ ਲੰਡਾ ਅਤੇ ਯਾਦਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ
ਜਲੰਧਰ, 15 ਜੂਨ (ਮਨਜੋਤ ਸਿੰਘ) - ਕਮਿਸ਼ਨਰੇਟ ਪੁਲਿਸ ਜਲੰਧਰ ਨੇ ਲਖਬੀਰ ਸਿੰਘ ਲੰਡਾ ਅਤੇ ਯਾਦਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਅਪਰਾਧਿਕ ਸਾਜ਼ਿਸ਼ ਵਿਚ ਸ਼ਾਮਿਲ ਹੋਣ ਅਤੇ ਗੈਂਗਸਟਰਾਂ ਨੂੰ ਪਨਾਹ ਦੇਣ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਹੈ। ਦੋਸ਼ਾਂ ਵਿਚ ਆਈ.ਪੀ.ਸੀ. ਦੀਆਂ ਧਾਰਾਵਾਂ 384, 386, 387, 212, 216ਏ ਅਤੇ 120-ਬੀ, ਸ਼ਾਮਿਲ ਹਨ ਅਤੇ ਥਾਣਾ ਡਵੀਜ਼ਨ 6 ਜਲੰਧਰ ਵਿਖੇ ਮੁਕੱਦਮਾ ਨੰਬਰ 107 ਮਿਤੀ 12-06-2024 ਦਰਜ ਕੀਤਾ ਗਿਆ ਹੈ। ਲਖਬੀਰ ਸਿੰਘ ਦਾ ਜੀਜਾ ਰਣਜੋਧ ਸਿੰਘ, ਜਸਪਾਲ ਕੌਰ (ਉਸਦੀ ਭੈਣ) ਅਤੇ ਉਸ ਦੀ ਮਾਂ ਪਰਮਿੰਦਰ ਕੌਰ ਨੂੰ ਇਸ ਕੇਸ ਦੇ ਸੰਬੰਧ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ ਯਾਦਵਿੰਦਰ ਸਿੰਘ ਦੇ ਪਿਤਾ ਜੈਕਾਰ ਸਿੰਘ, ਉਸ ਦੀ ਮਾਤਾ ਬਲਜੀਤ ਕੌਰ ਅਤੇ ਉਸ ਦੀ ਭੈਣ ਹੁਸਨਪ੍ਰੀਤ ਕੌਰ ਨੂੰ ਪੁਲੀਸ ਨੇ ਕਾਬੂ ਕਰ ਲਿਆ ਗਿਆ ਹੈ।