ਵਿਸ਼ਵ ਸਿੱਖ ਕਾਨਫ਼ਰੰਸ 3 ਤੋਂ 5 ਦਸੰਬਰ ਤੱਕ
ਅੰਮ੍ਰਿਤਸਰ, 30 ਨਵੰਬਰ ( ਜਸਵੰਤ ਸਿੰਘ ਜੱਸ)- ਸਿੱਖ ਸੰਸਥਾ ਚੀਫ਼ ਖ਼ਾਲਸਾ ਦੀਵਾਨ ਵਲੋਂ 3 ਤੋਂ 5 ਦਸੰਬਰ ਤੱਕ ਤਿੰਨ ਦਿਨਾਂ ਵਿਸ਼ਵ ਸਿੱਖ ਕਾਨਫ਼ਰੰਸ ਕਰਵਾਈ ਜਾ ਰਹੀ ਹੈ। ਇਸ ਸੰਬੰਧੀ ਅੱਜ ਇਥੇ ਜਾਣਕਾਰੀ ਦਿੰਦਿਆਂ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਪੰਜਾਬ ਡਾ. ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਇਸ ਕਾਨਫ਼ਰੰਸ ਦੀ ਅਰੰਭਤਾ 3 ਦਸੰਬਰ ਨੂੰ ਸਵੇਰੇ ਜੀ.ਟੀ. ਰੋਡ ਸਕੂਲ ਤੋਂ ਨਗਰ ਕੀਰਤਨ ਨਾਲ ਹੋਵੇਗੀ ਅਤੇ ਇਸ ਕਾਨਫ਼ਰੰਸ ਵਿਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਜਥੇਦਾਰ ਗਿਆਨੀ ਰਘਬੀਰ ਸਿੰਘ, ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਬਾਬਾ ਮਹਿੰਦਰ ਸਿੰਘ ਯੂ. ਕੇ. ਸਮੇਤ ਹੋਰ ਪ੍ਰਮੁੱਖ ਸਖ਼ਸੀਅਤਾਂ ਸ਼ਾਮਲ ਹੋਣਗੀਆਂ। ਇਸ ਮੌਕੇ ਕਾਨਫ਼ਰੰਸ ਸੰਬੰਧੀ ਪੋਸਟਰ ਵੀ ਜਾਰੀ ਕੀਤਾ ਗਿਆ।