27 ਜਨਵਰੀ ਨੂੰ ਪਠਾਨਕੋਟ ਜ਼ਿਲ੍ਹੇ ਦੇ ਸਕੂਲਾਂ ਵਿਚ ਸਰਕਾਰੀ ਛੁੱਟੀ ਦਾ ਐਲਾਨ
ਪਠਾਨਕੋਟ, 26 ਜਨਵਰੀ (ਸੰਧੂ)- ਅੱਜ ਮਲਟੀਪਰਪਜ਼ ਸਟੇਡੀਅਮ ਲਮੀਨੀ ਵਿਖੇ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਰਹੇ ਬੱਚਿਆ ਦੀ ਕਾਰਗੁਜ਼ਾਰੀ ਤੋਂ ਖ਼ੁਸ਼ ਹੋ ਕੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ।