ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਮੌਤ
ਨਵੀਂ ਦਿੱਲੀ, 28 ਜਨਵਰੀ- ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਇੰਡੀਅਨ ਮੁਜ਼ਾਹਿਦੀਨ ਦੇ ਸੰਚਾਲਕ ਸ਼ਹਿਜ਼ਾਦ ਅਹਿਮਦ ਦੀ ਅੱਜ ਏਮਜ਼ ਦਿੱਲੀ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਦੱਸ ਦਈਏ ਕਿ ਉਸ ਨੂੰ ਇੰਸਪੈਕਟਰ ਮੋਹਨ ਚੰਦ ਸ਼ਰਮਾ ਦੀ ਹੱਤਿਆ ਅਤੇ ਹੋਰ ਅਧਿਕਾਰੀਆਂ ’ਤੇ ਹਮਲਾ ਕਰਨ ਲਈ 2008 ਦੇ ਬਾਟਲਾ ਹਾਊਸ ਮੁਕਾਬਲੇ ਵਿਚ ਦੋਸ਼ੀ ਠਹਿਰਾਇਆ ਗਿਆ ਸੀ।