ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਟਰੈਕ 'ਤੇ ਲਗਾਇਆ ਧਰਨਾ

ਪੱਟੀ, 29 ਜਨਵਰੀ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਹਰਜਿੰਦਰ ਸਿੰਘ ਸਕਰੀ ਦੀ ਅਗਵਾਈ ਹੇਠ ਪੱਟੀ ਰੇਲਵੇ ਸਟੇਸ਼ਨ ਦੇ ਸਾਹਮਣੇ ਰੇਲ ਮਾਰਗ ਰੋਕ ਕੇ ਕੇਂਦਰ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।