ਮਹਿੰਗਾਈ ਦੀ ਮਾਰ ! ਅਮੂਲ ਦੁੱਧ 3 ਰੁਪਏ ਪ੍ਰਤੀ ਲੀਟਰ ਹੋਇਆ ਮਹਿੰਗਾ


ਨਵੀਂ ਦਿੱਲੀ, 3 ਫਰਵਰੀ- ਗੁਜਰਾਤ ਡੇਅਰੀ ਕੋ-ਆਪਰੇਟਿਵ ਅਮੂਲ ਨੇ ਦੁੱਧ ਦੀ ਕੀਮਤ ਵਧਾਉਣ ਦਾ ਐਲਾਨ ਕੀਤਾ ਹੈ। ਦੁੱਧ ਦੀ ਕੀਮਤ 'ਚ 3 ਰੁਪਏ ਪ੍ਰਤੀ ਲੀਟਰ ਤੱਕ ਦੇ ਵਾਧੇ ਦਾ ਐਲਾਨ ਕੀਤਾ ਗਿਆ ਹੈ। ਨਵੀਆਂ ਕੀਮਤਾਂ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈਆਂ ਹਨ। ਬਿਆਨ ਦੇ ਅਨੁਸਾਰ, ਇਸ ਸੋਧ ਤੋਂ ਬਾਅਦ, ਅਮੂਲ ਗੋਲਡ ਦੀ ਕੀਮਤ 66 ਰੁਪਏ ਪ੍ਰਤੀ ਲੀਟਰ, ਅਮੂਲ ਫਰੈਸ਼ ਦੀ ਕੀਮਤ 54 ਰੁਪਏ ਪ੍ਰਤੀ ਲੀਟਰ, ਅਮੂਲ ਗਾਂ ਦੇ ਦੁੱਧ ਦੀ ਕੀਮਤ 56 ਰੁਪਏ ਪ੍ਰਤੀ ਲੀਟਰ ਅਤੇ ਅਮੂਲ ਏ2 ਮੱਝ ਦੇ ਦੁੱਧ ਦੀ ਕੀਮਤ 70 ਰੁਪਏ ਪ੍ਰਤੀ ਲੀਟਰ ਹੋਵੇਗੀ।