JALANDHAR WEATHER

ਹੋਟਲ ਤਾਜ ਅਤੇ ਹਵਾਈ ਅੱਡੇ 'ਤੇ ਬੰਬ ਰੱਖੇ ਬਾਰੇ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਧਮਕੀ ਭਰਿਆ ਮਿਲਿਆ ਫ਼ੋਨ

ਮੁੰਬਈ ,27 ਮਈ - ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਨੂੰ ਧਮਕੀ ਭਰਿਆ ਮਿਲਿਆ ਫ਼ੋਨ ਆਇਆ । ਇਸ 'ਚ ਫੋਨ ਕਰਨ ਵਾਲੇ ਨੇ ਦੱਸਿਆ ਕਿ ਮੁੰਬਈ ਦੇ ਤਾਜ ਹੋਟਲ ਅਤੇ ਮੁੰਬਈ ਏਅਰਪੋਰਟ 'ਤੇ ਬੰਬ ਰੱਖੇ ਗਏ ਹਨ। ਇਹ ਕਹਿ ਕੇ ਉਸ ਨੇ ਫ਼ੋਨ ਕੱਟ ਦਿੱਤਾ। ਪੁਲਿਸ ਨੇ ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਉਕਤ ਸਥਾਨ ਦੀ ਤਲਾਸ਼ੀ ਲਈ। ਪਰ ਕਿਤੇ ਵੀ ਕੋਈ ਸ਼ੱਕੀ ਚੀਜ਼ ਨਹੀਂ ਮਿਲੀ। ਮੁੰਬਈ ਪੁਲਿਸ ਮੁਤਾਬਿਕ ਸੋਮਵਾਰ ਦੁਪਹਿਰ ਨੂੰ ਇਕ ਅਣਪਛਾਤੇ ਵਿਅਕਤੀ ਦਾ ਉੱਤਰ ਪ੍ਰਦੇਸ਼ ਤੋਂ ਧਮਕੀ ਭਰਿਆ ਫੋਨ ਆਇਆ ਸੀ। ਹੁਣ ਪੁਲਿਸ ਨੇ ਮਾਮਲੇ ਵਿਚ ਐਫ.ਆਈ.ਆਰ ਦਰਜ ਕਰ ਲਈ ਹੈ ਅਤੇ ਕਾਲ ਕਰਨ ਵਾਲੇ ਵਿਅਕਤੀ ਦੀ ਭਾਲ ਕਰ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ