JALANDHAR WEATHER

ਭਾਜਪਾ ਉਮੀਦਵਾਰ ਰਾਣਾ ਸੋਢੀ ਦੀ ਕੋਠੀ ਦੇ ਮੂਹਰੇ ਕਿਸਾਨਾਂ ਨੇ ਦਿੱਤਾ ਵਿਸ਼ਾਲ ਧਰਨਾ

ਗੁਰੂ ਹਰ ਸਹਾਏ, 28 ਮਈ (ਕਪਿਲ ਕੰਧਾਂਰੀ,ਹਰਚਰਨ ਸਿੰਘ ਸੰਧੂ )-ਸੁਯੰਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਅਤੇ ਕਿਸਾਨ ਮਜ਼ਦੂਰ ਮੋਰਚਾ ਵਲੋਂ ਕਿਸਾਨੀ ਮੰਗਾਂ ਲਈ 13 ਫਰਵਰੀ ਤੋਂ ਸ਼ੰਭੂ ਖਨੋਰੀ ਬਾਰਡਰਾਂ ਤੇ ਮੋਰਚਾ ਦਿੱਤਾ ਜਾ ਰਿਹਾ ਹੈ। ਇਨ੍ਹਾਂ ਦੋਹਾਂ ਫੋਰਮਾਂ ਦੇ ਐਲਾਨ ਅਨੁਸਾਰ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਤੇ ਨਰਿੰਦਰਪਾਲ ਸਿੰਘ ਜਤਾਲਾ ਦੀ ਅਗਵਾਈ ਵਿਚ ਫਿਰੋਜ਼ਪੁਰ ਲੋਕ ਸਭਾ ਤੋਂ ਭਾਜਪਾ ਦੇ ਉਮੀਦਵਾਰ ਰਾਣਾ ਗੁਰਮੀਤ ਸਿੰਘ ਸੋਢੀ ਦੀ ਕੋਠੀ ਰਾਜਗੜ ਮੋਹਨ ਕੇ ਉਤਾੜ ਵਿਖੇ ਇਕ ਰੋਜਾ ਵਿਸ਼ਾਲ ਧਰਨਾ ਦਿੱਤਾ ਗਿਆ।ਭਾਜਪਾ ਖ਼ਿਲਾਫ਼ ਜੰਮਕੇ ਨਾਰੇਬਾਜੀ ਕੀਤੀ ਇਸ ਧਰਨੇ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਅਤੇ ਬੀਕੇਯੂ ਜਥੇਬੰਦੀਆਂ ਦੇ ਕਿਸਾਨ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ ਸਨ।ਧਰਨੇ ਨੂੰ ਸੰਬੋਧਨ ਕਰਦੇ ਹੋਏ ਬੂਟਾ ਸਿੰਘ, ਗੁਰਬਖਸ਼ ਸਿੰਘ, ਗੁਰਨਾਮ ਸਿੰਘ ਨੇ ਕਿਹਾ ਕਿ ਦਿੱਲੀ ਮੋਰਚੇ ਸਮੇਂ ਭਾਜਪਾ ਸਰਕਾਰ ਵਲੋਂ ਮੰਨੀਆਂ ਮੰਗਾਂ ਜੋ ਭਾਜਪਾ ਸਰਕਾਰ ਨੇ ਇਨ੍ਹਾਂ ਲੰਬਾ ਸਮਾਂ ਬੀਤ ਜਾਨ ਦੇ ਬਾਵਜੂਦ ਵੀ ਹਾਲੇ ਤਕ ਲਾਗੂ ਨਹੀਂ ਕੀਤੀਆਂ ਅਤੇ ਇਨ੍ਹਾਂ ਮੰਗਾਂ ਨੂੰ ਪੂਰੀਆਂ ਕਰਵਾਉਣ ਲਈ ਕਿਸਾਨਾਂ ਵਲੋਂ ਦੂਜਾ ਮੋਰਚਾ ਹਰਿਆਣੇ ਦੇ ਬਾਰਡਰਾਂ ਤੇ ਦਿੱਤਾ ਜਾ ਰਿਹਾ ਹੈ। ਕਿਸਾਨ ਅਗੁਆ ਨੇ ਕਿਹਾ ਕੀ ਮੋਦੀ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰੀ ਹੈ ਇਸ ਲਈ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਦੇ ਘਰਾਂ ਅੱਗੇ ਧਰਨੇ ਦੇ ਕੇ ਉਨ੍ਹਾਂ ਕੋਲੋਂ ਸਵਾਲ ਪੁੱਛੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ