JALANDHAR WEATHER

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਸਖ਼ਤ ਇਤਰਾਜ਼

ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖ਼ੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫ਼ੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਰ ਸਾਲ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਂਦੀ ਹੈ। ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਕਿ ਸਿੱਖ ਸ਼ਰਧਾਲੂਆਂ ਦੇ ਸ੍ਰੀ ਹੇਮਕੁੰਟ ਸਾਹਿਬ ਟਰੱਸਟ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਚਾਰ ਧਾਮ ਯਾਤਰਾ ਤਹਿਤ ਕਾਰਡ ਬਣਾ ਕੇ ਅੱਗੇ ਜਾਣ ਦਿੱਤਾ ਜਾਂਦਾ ਹੈ ਜੋ ਕਿ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਰ ਧਾਮ ਯਾਤਰਾ ਨਾਲ ਸਿੱਖ ਅਸਥਾਨਾਂ ਦਾ ਕੋਈ ਸੰਬੰਧ ਨਹੀਂ ਹੈ, ਇਸ ਲਈ ਸ੍ਰੀ ਹੇਮਕੁੰਟ ਸਾਹਿਬ ਵਾਸਤੇ ਇਹ ਪ੍ਰਕਿਰਿਆ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਪੱਤਰ ਰਾਹੀਂ ਉਤਰਾਖ਼ੰਡ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਚਾਰ ਧਾਮ ਯਾਤਰਾ ਦੇ ਦਾਇਰੇ ਤੋਂ ਅਲੱਗ ਸ੍ਰੀ ਹੇਮਕੁੰਟ ਸਾਹਿਬ ਲਈ ਵੱਖਰਾ ਰਜਿਸਟ੍ਰੇਸ਼ਨ ਪ੍ਰਬੰਧ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ