JALANDHAR WEATHER

ਰਾਮ ਰਹੀਮ ਨੂੰ ਕਤਲ ਮਾਮਲੇ ’ਚ ਬਰੀ ਕਰਨਾ ਅਸੰਤੁਸ਼ਟੀਜਨਕ ਫ਼ੈਸਲਾ- ਐਡਵੋਕੇਟ ਧਾਮੀ

ਅੰਮ੍ਰਿਤਸਰ, 28 ਮਈ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਡੇਰੇ ਦੇ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਲੋਂ ਬਰੀ ਕੀਤੇ ਜਾਣ ਨੂੰ ਦੁੱਖਦਾਈ ਕਰਾਰ ਦਿੰਦਿਆਂ ਕਿਹਾ ਕਿ ਆਚਰਣਹੀਣ ਅਤੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਵਾਲੇ ਇਸ ਵਿਅਕਤੀ ਨੂੰ ਕਿਸੇ ਕਿਸਮ ਦੀ ਰਾਹਤ ਨਹੀਂ ਮਿਲਣੀ ਚਾਹੀਦੀ। ਐਡਵੋਕੇਟ ਧਾਮੀ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਗੁਰਮੀਤ ਰਾਮ ਰਹੀਮ ’ਤੇ ਪਹਿਲਾਂ ਹੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨਿਯਮਾਂ ਨੂੰ ਨਜ਼ਰਅੰਦਾਜ਼ ਕਰਕੇ ਪੂਰੀ ਤਰ੍ਹਾਂ ਮਿਹਰਬਾਨ ਹੈ ਅਤੇ ਹੁਣ ਰਣਜੀਤ ਸਿੰਘ ਕਤਲ ਕੇਸ ਵਿਚ ਆਇਆ ਫ਼ੈਸਲਾ ਵੀ ਅਸੰਤੁਸ਼ਟੀਜਨਕ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਮ ਰਹੀਮ ਕਈ ਸੰਗੀਨ ਅਪਰਾਧਾਂ ਤਹਿਤ ਸਜ਼ਾ ਕੱਟ ਰਿਹਾ ਹੈ ਅਤੇ ਸੀ.ਬੀ.ਆਈ. ਦਾ ਇਹ ਫਰਜ਼ ਹੈ ਕਿ ਉਹ ਰਣਜੀਤ ਸਿੰਘ ਕਤਲ ਕੇਸ ਦੀ ਅੱਗੇ ਠੋਸ ਪੈਰਵਾਈ ਯਕੀਨੀ ਬਣਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ