JALANDHAR WEATHER

ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਮੋਦੀ ਨਾਲ ਖੜ੍ਹੇ ਹਨ- ਨਾਇਬ ਸਿੰਘ ਸੈਣੀ

ਸੰਗਰੂਰ, 28 ਮਈ- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਦਾ ਪੈਸਾ ਲੁੱਟ ਕੇ ਦਿੱਲੀ ਜਾ ਰਿਹਾ ਹੈ, ਕਾਂਗਰਸ ਪਾਰਟੀ ਵੀ ਅਜਿਹਾ ਹੀ ਕਰਦੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਸੋਨੀਆ ਗਾਂਧੀ ਨੂੰ ਖੁਸ਼ ਕਰਦੀ ਸੀ ਤੇ ‘ਆਪ’ ਅਰਵਿੰਦ ਕੇਜਰੀਵਾਲ ਨੂੰ ਖ਼ੁਸ਼ ਰੱਖਦੀ ਹੈ ਤੇ ਇਸ ਤਰ੍ਹਾਂ ਦੀ ਸੋਚ ਪੰਜਾਬ ਨੂੰ ਪਿੱਛੇ ਵੱਲ ਲੈ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਲੋਕ ਵਿਕਾਸ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਆਪ ਨੇ ਜਨਤਾ ਦੀਆਂ ਵੋਟਾਂ ਤਾਂ ਲਈਆਂ ਪਰ ਹਮੇਸ਼ਾ ਉਨ੍ਹਾਂ ਦਾ ਸ਼ੋਸ਼ਣ ਕੀਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਖੜ੍ਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ