JALANDHAR WEATHER

ਪੰਜਾਬ, ਪੰਜਾਬੀਅਤ ਦੇ ਅਲੰਬਰਦਾਰ 'ਅਜੀਤ' ਨਾਲ ਅਕਾਲੀ ਦਲ ਡਟ ਕੇ ਖੜ੍ਹਾ ਹੈ-ਚੰਦੂਮਾਜਰਾ

ਮੇਹਲੀ, 28 ਮਈ (ਸੰਦੀਪ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਦੇ ਹੱਕ ਵਿਚ ਉਨ੍ਹਾਂ ਦੇ ਸਪੁੱਤਰ ਸਾਬਕਾ ਵਿਧਾਇਕ ਹਰਿੰਦਰ ਸਿੰਘ ਚੰਦੂਮਾਜਰਾ, ਬੰਗਾ ਵਿਧਾਇਕ ਡਾ.ਸੁਖਵਿੰਦਰ ਕੁਮਾਰ ਸੁੱਖੀ ਵਲੋਂ ਰਵਿੰਦਰ ਸਿੰਘ ਨੰਬਰਦਾਰ ਦੇ ਗ੍ਰਿਹ ਪਿੰਡ ਮੇਹਲੀ ਵਿਖੇ ਐੱਸ.ਓ.ਆਈ. ਜ਼ਿਲ੍ਹਾ ਪ੍ਰਧਾਨ ਕਮਲਜੀਤ ਸਿੰਘ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ। ਇਸ ਮੋਕੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆ ਹਰਿੰਦਰ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਸਿਵਾਏ ਹੋਰ ਕਿਸੇ ਵੀ ਪਾਰਟੀ ਦੀ ਸਰਕਾਰ ਵਲੋਂ ਨਾ ਤਾਂ ਪੰਜਾਬ ਦਾ ਕੋਈ ਭਲਾ ਹੀ ਕੀਤਾ ਗਿਆ, ਸਗੋਂ ਪੰਜਾਬ ਨੂੰ ਵਿਕਾਸ ਪੱਖੋ ਹਮੇਸ਼ਾਂ ਅੱਖੋ-ਪਰੋਖੇ ਹੀ ਕੀਤਾ ਹੈ, ਪੰਜਾਬ ਦਾ ਵਿਕਾਸ ਸਿਰਫ਼ ਤੇ ਸਿਰਫ਼ ਸ.ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਵੇਲੇ ਹੀ ਹੋਇਆ। ਉਨ੍ਹਾਂ ਅੱਗੇ ਕਿਹਾ ਕਿ ਮੋਜੂਦਾ ਪੰਜਾਬ ਸਰਕਾਰ ਵਲੋਂ ਜੋ ਮੀਡੀਆ ਦੀ ਅਾਜ਼ਾਦੀ ਨੂੰ ਢਾਹ ਲਾਈ ਜਾ ਰਹੀ ਹੈ, ਸ਼੍ਰੋਮਣੀ ਅਕਾਲੀ ਦਲ ਇਸ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ, ਸ਼੍ਰੋਮਣੀ ਅਕਾਲੀ ਦਲ ਹਮੇਸ਼ਾਂ ਹੱਕ, ਸੱਚ ਨਾਲ ਖੜ੍ਹਾ ਹੈ ਅਤੇ ਖੜ੍ਹਾ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ