JALANDHAR WEATHER

ਹਲਕਾ ਰਾਜਾਸਾਂਸੀ 'ਚ 60 ਪਰਿਵਾਰ 'ਆਪ' ਨੂੰ ਛੱਡ ਕੇ ਭਾਜਪਾ 'ਚ ਸ਼ਾਮਿਲ

ਚੋਗਾਵਾਂ, 28 ਮਈ (ਗੁਰਵਿੰਦਰ ਸਿੰਘ ਕਲਸੀ) - ਵਿਧਾਨ ਸਭਾ ਹਲਕਾ ਰਾਜਾਸਾਂਸੀ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਆਮ ਆਦਮੀ ਪਾਰਟੀ ਦੀ ਪੁੱਠੀ ਗਿਣਤੀ ਉਦੋਂ ਸ਼ੁਰੂ ਹੋ ਗਈ ਜਦੋਂ ਸਰਕਾਰ ਦੀਆਂ ਨੀਤੀਆਂ ਤੋਂ ਤੰਗ ਹੋ ਕੇ ਬਿਕਰਮਜੀਤ ਸਿੰਘ ਸਮੇਤ 60 ਪਰਿਵਾਰ ਆਮ ਆਦਮੀ ਪਾਰਟੀ ਨੂੰ ਛੱਡ ਕੇ ਹਲਕਾ ਇੰਚਾਰਜ ਤੇ ਸੂਬਾ ਕਾਰਜ ਕਰਨੀ ਮੁਖਵਿੰਦਰ ਸਿੰਘ ਮਾਹਲ ਦੀ ਅਗਵਾਈ ਕਬੂਲਦਿਆਂ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਮੁਖਵਿੰਦਰ ਸਿੰਘ ਮਾਹਲ ਨੇ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਲਿਆ ਕੇ ਆਪਣੇ ਆਪ ਨੂੰ ਠੱਗਿਆ ਠੱਗਿਆ ਮਹਿਸੂਸ ਕਰ ਰਹੇ ਹਨ। ਹੁਣ ਪੰਜਾਬ ਦੇ ਸੂਝਵਾਨ ਵੋਟਰ ਇਸ ਪਾਰਟੀ ਦੀਆਂ ਗੱਲਾਂ ਵਿਚ ਨਹੀਂ ਆਉਣਗੇ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੂੰ ਭਾਰੀ ਲੀਡ ਨਾਲ ਜਿਤਾ ਕੇ ਸੰਸਦ ਵਿਚ ਭੇਜਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ