ਮੀਤ ਹੇਅਰ ਨੇ ਵਿਧਾਇਕ ਅਹੁਦੇ ਤੋਂ ਦਿੱਤਾ ਅਸਤੀਫ਼ਾ

ਚੰਡੀਗੜ੍ਹ,18 ਜੂਨ - ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਵਿਧਾਇਕ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਭੇਜਿਆ,ਜਿਨ੍ਹਾਂ ਨੇ ਤੁਰੰਤ ਅਸਤੀਫ਼ਾ ਪ੍ਰਵਾਨ ਕਰ ਲਿਆ। ਗੁਰਮੀਤ ਸਿੰਘ ਮੀਤ ਹੇਅਰ ਤਾਜ਼ਾ ਹੋਈਆਂ ਲੋਕ ਸਭਾ ਚੋਣਾਂ ਵਿਚ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਚੁਣੇ ਗਏ ਹਨ। ਉਨ੍ਹਾਂ ਦੇ ਅਸਤੀਫ਼ਾ ਦੇਣ ਨਾਲ ਬਰਨਾਲਾ ਵਿਧਾਨ ਸਭਾ ਸੀਟ ਖਾਲੀ ਹੋ ਗਈ ਅਤੇ ਇੱਥੇ ਕਿਸੇ ਵੀ ਸਮੇਂ ਜ਼ਿਮਨੀ ਚੋਣ ਹੋ ਸਕਦੀ ਹੈ।