ਲੁਧਿਆਣਾ ਵਿਚ ਨਵਜੋਤ ਸਿੰਘ ਸਿੱਧੂ ਦੇ ਲੱਗੇ ਸਵਾਗਤੀ ਬੋਰਡ

ਲੁਧਿਆਣਾ, 24 ਜਨਵਰੀ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਜੋ ਕਿ ਪਟਿਆਲਾ ਜੇਲ੍ਹ ਵਿਚ ਬੰਦ ਹਨ, ਦੀ ਰਿਹਾਈ ਬਾਰੇ ਭਾਵੇਂ ਭੰਬਲਭੂਸੇ ਵਾਲੀ ਸਥਿਤੀ ਬਣੀ ਹੋਈ ਹੈ ਪਰ ਸ਼ਹਿਰ ਵਿਚ ਉਨ੍ਹਾਂ ਦੇ ਦੇਰ ਰਾਤ ਸਵਾਗਤੀ ਬੋਰਡ ਲਗਾਏ ਗਏ ਹਨ। ਸਵਾਗਤੀ ਬੋਰਡਾਂ ’ਤੇ ਉਨ੍ਹਾਂ ਦੀ ਫ਼ੋਟੋ ਤੋਂ ਇਲਾਵਾ ਨਿੱਜੀ ਸਕੱਤਰ ਸੁਰਿੰਦਰ ਡੱਲਾ ਦੀ ਵੀ ਫ਼ੋਟੋ ਲਗਾਈ ਗਈ ਹੈ। ਬੋਰਡਾਂ ਉੱਪਰ ਸਿੱਧੂ ਦੇ ਜਲਦ ਆਉਣ ਬਾਰੇ ਵੀ ਲਿਖਿਆ ਗਿਆ ਹੈ।