JALANDHAR WEATHER

ਸ਼੍ਰੀਮਤੀ ਪ੍ਰਿਯੰਕਾ ਗਾਂਧੀ ਵਲੋਂ ਵਾਇਨਾਡ ਤੋਂ ਚੋਣ ਲੜਨ ਲ‌ਈ ਕਾਂਗਰਸੀ ਵਰਕਰਾਂ ਅਤੇ ਦੇਸ਼ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ-ਸੁਖਜਿੰਦਰ ਸਿੰਘ ਰੰਧਾਵਾ

ਪਠਾਨਕੋਟ, 19 ਜੂਨ (ਸੰਧੂ )-ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਲ ਇੰਡੀਆ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਪਾਰਟੀ ਦੇ ਜੂਝਾਰੋ ਆਗੂ ਵਲੋਂ ਲੋਕ ਸਭਾ ਚੋਣਾਂ ਦੌਰਾਨ ਰਾਏਬਰੇਲੀ ਅਤੇ ਵਾਇਨਾਡ ਤੋਂ ਇਤਿਹਾਸਕ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਲੋਕ ਸਭਾ ਹਲਕਾ ਵਾਇਨਾਡ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਹਾਈਕਮਾਂਡ ਨੇ ਸ੍ਰੀਮਤੀ ਪ੍ਰਿਯੰਕਾ ਗਾਂਧੀ ਵਲੋਂ ਵਾਇਨਾਡ ਲੋਕ ਸਭਾ ਹਲਕੇ ਤੋਂ ਉਨ੍ਹਾਂ ਨੂੰ ਕਾਂਗਰਸੀ ਉਮੀਦਵਾਰ ਐਲਾਨਣ ਤੇ ਕਾਂਗਰਸੀ ਵਰਕਰਾਂ ਅਤੇ ਦੇਸ ਵਾਸੀਆਂ ਵਿਚ ਖੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸ੍ਰੀਮਤੀ ਪ੍ਰਿਯੰਕਾ ਗਾਂਧੀ ਦੀ ਸੰਸਦ ਵਿਚ ਮੌਜੂਦਗੀ ਨਾਲ ਤਾਨਾਸ਼ਾਹੀ ਦੇ ਖ਼ਿਲਾਫ਼ ਲੜੀ ਜਾ ਰਹੀ ਜੰਗ ਨੂੰ ਹੋਰ ਬੱਲ ਮਿਲੇਗਾ ਅਤੇ ਲੋਕਤੰਤਰ ਦੀ ਆਵਾਜ਼ ਹੋਰ ਮਜ਼ਬੂਤ ਹੋਵੇਗੀ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ