ਬੱਧਨੀ ਕਲਾਂ ਪੁਲਿਸ ਵਲੋਂ ਸਰਚ ਅਪ੍ਰੇਸ਼ਨ ਦੌਰਾਨ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਆਏ ਵਿਅਕਤੀ ਨੂੰ ਮੌਕੇ ਤੋਂ ਕੀਤਾ ਕਾਬੂ
ਬੱਧਨੀ ਕਲਾਂ, 19 ਜੂਨ (ਸੰਜੀਵ ਕੋਛੜ)-ਨਸ਼ਿਆਂ ਦੀ ਰੋਕ ਥਾਮ ਤੇ ਨਸ਼ਿਆਂ ਦੇ ਸੌਦਾਗਰਾਂ ਵਲੋਂ ਕੀਤੀ ਜਾਂਦੀ ਨਸ਼ਿਆਂ ਦੀ ਸਪਲਾਈ ਦੀ ਚੇਨ ਤੋੜਨ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਮੁਖੀ ਵਿਵੇਕਸ਼ੀਲ ਸੋਨੀ ਦੀਆਂ ਹਦਾਇਤਾਂ ਅਨੁਸਾਰ ਡੀ.ਐੱਸ.ਪੀ ਪਰਮਜੀਤ ਸਿੰਘ ਸੰਧੂ ਦੀ ਅਗਵਾਈ 'ਚ ਥਾਣਾ ਮੁਖੀ ਗੁਰਮੇਲ ਸਿੰਘ ਵਲੋਂ ਪੁਲਿਸ ਪਾਰਟੀ ਨੂੰ ਨਾਲ ਲੈ ਕੇ ਬੁੱਟਰ, ਮੀਨੀਆਂ, ਦੌਧਰ ਆਦਿ ਪਿੰਡਾਂ 'ਚ ਸਰਚ ਅਪ੍ਰੇਸ਼ਨ ਕੀਤਾ ਗਿਆ, ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੱਧਨੀ ਕਲਾਂ ਦੇ ਥਾਣਾ ਮੁਖੀ ਗੁਰਮੇਲ ਸਿੰਘ ਨੇ ਦੱਸਿਆ ਕਿ ਸਰਚ ਅਪਰੇਸ਼ਨ ਦੌਰਾਨ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਕਰਨ ਆਏ ਅਜੇ ਕੁਮਾਰ ਪੁੱਤਰ ਸੰਜੇ ਵਾਸੀ ਭਦਰਾ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਨਸ਼ੀਲੀਆਂ ਤੇ ਪਾਬੰਦੀਸ਼ੁਦਾ ਗੋਲੀਆਂ ਸਮੇਤ ਮੌਕੇ ਤੇ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ। ਜਿਸ ਵਿਰੱਧ ਪੁਲਿਸ ਥਾਣਾ ਬੱਧਨੀ ਕਲਾਂ ਵਿਖੇ ਮੁਕੱਦਮਾਂ ਨੰ.60 ਮਿਤੀ 19 ਜੂਨ ਨੂੰ ਦਰਜ ਕੀਤਾ ਗਿਆ ਹੈ। ਉਨ੍ਹਾਂ ਨਸ਼ੇ ਦੇ ਕਾਰੋਬਾਰ ਨਾਲ ਜੁੜੇ ਹੋਰਨਾਂ ਵਿਅਕਤੀਆਂ ਨੂੰ ਸਖ਼ਤ ਤਾੜਨਾਂ ਕਰਦਿਆਂ ਕਿਹਾ ਕਿ ਉਹ ਅਜਿਹੇ ਘਿਨੋਣੇ ਕੰਮਾਂ ਤੋਂ ਬਾਜ ਆ ਜਾਣ ਅਜਿਹੇ ਵਿਅਕਤੀਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।