JALANDHAR WEATHER

ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਦੇ ਅੰਦਰ ਸਥਿਤ ਗੁਰਦੁਆਰਾ ਸਾਹਿਬ ਚ ਧਾਰਮਿਕ ਜੋੜ ਮੇਲਾ 1 ਜੁਲਾਈ ਨੂੰ

ਰਾਜਾਸਾਂਸੀ, 19 ਜੂਨ (ਹਰਦੀਪ ਸਿੰਘ ਖੀਵਾ) - ਸੰਤ ਬਾਬਾ ਜਵੰਦ ਸਿੰਘ ਦੀ ਸਲਾਨਾ 102ਵੀਂ ਬਰਸੀ ਨੂੰ ਸਮਰਪਿਤ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਦੇ ਘੇਰੇ ਅਧੀਨ ਆਉਂਦੇ ਗੁਰਦੁਆਰਾ ਸੰਤਸਰ ਸਾਹਿਬ ਵਿਖੇ ਧਾਰਮਿਕ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਾਂਝੇ ਸਹਿਯੋਗ ਨਾਲ 1 ਜੁਲਾਈ (18 ਹਾੜ) ਨੂੰ ਮਨਾਇਆ ਜਾ ਰਿਹਾ ਹੈ। ਇਸ ਦੇ ਸੰਬੰਧ 'ਚ ਏਅਰਪੋਰਟ ਡਾਇਰੈਕਟਰ ਵਲੋਂ ਸੰਗਤਾਂ ਦੀ ਮੰਗ ਤੇ ਆਮਦ ਨੂੰ ਮੁੱਖ ਰੱਖਦਿਆਂ ਜਾਰੀ ਕੀਤੇ ਗਏ ਗਏ ਨਿਰਦੇਸ਼ਾਂ ਅਨੁਸਾਰ ਗੁਰਦੁਆਰਾ ਸਾਹਿਬ ਦੇ ਕਿਵਾੜ ਖੋਲ੍ਹਣ ਦਾ ਸਮਾਂ ਸਾਰਣੀ ਨਿਯਤ ਕੀਤਾ ਗਿਆ ਹੈ।ਗੁਰਦੁਆਰਾ ਸਾਹਿਬ ਦੇ ਪ੍ਬੰਧਕ ਸੇਵਾਦਾਰਾਂ ਨੇ ਦੱਸਿਆ ਕਿ ਏਅਰਪੋਰਟ ਡਾਇਰੈਕਟਰ ਵਲੋਂ ਜਾਰੀ ਕੀਤੇ ਗਏ ਇਸ ਸਮਾਂ ਸਾਰਣੀ ਵਿਚ ਉਨ੍ਹਾਂ ਦੱਸਿਆ ਕਿ 25 ਜੂਨ 2024 ਤੋਂ ਲੈ ਕੇ 30 ਜੂਨ 2024 ਤੱਕ ਸਵੇਰੇ 5.30 ਵਜੇ ਤੋਂ ਦੁਪਹਿਰ 12 ਵਜੇ ਤੱਕ ਤੇ ਸ਼ਾਮ 4 ਵਜੇ ਤੋਂ ਰਾਤ 8 ਵਜੇ ਤੱਕ ਗੁਰਦੁਆਰਾ ਸਾਹਿਬ ਦਾ ਰਸਤਾ ਖੋਲ੍ਹਿਆ ਜਾਵੇਗਾ। ਇਸ ਤੋਂ ਇਲਾਵਾ ਜਿਸ ਦਿਨ ਧਾਰਮਿਕ ਜੋੜ ਮੇਲਾ ਹੈ ਭਾਵ 1 ਜੁਲਾਈ 2024 ਨੂੰ ਸਵੇਰੇ 4 ਵਜੇ ਤੋਂ ਰਾਤ 8 ਵਜੇ ਤੱਕ ਸਾਰਾ ਦਿਨ ਖੁੱਲ੍ਹਾ ਰਹੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ