JALANDHAR WEATHER

ਫ਼ੌਜੀ ਜਵਾਨਾਂ ਵਲੋਂ 4 ਪੁਲਿਸ ਮੁਲਾਜ਼ਮਾਂ ਦੀ ਕੁੱਟਮਾਰ

ਸ੍ਰੀਨਗਰ, 29 ਮਈ-ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਫ਼ੌਜ ਦੇ ਜਵਾਨਾਂ ਵਲੋਂ ਕਥਿਤ ਤੌਰ ’ਤੇ ਕੁੱਟਮਾਰ ਕਰਨ ਕਾਰਨ ਚਾਰ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕੁਪਵਾੜਾ ਪੁਲਿਸ ਸਟੇਸ਼ਨ ’ਚ ਤਾਇਨਾਤ ਵਿਸ਼ੇਸ਼ ਪੁਲਿਸ ਅਧਿਕਾਰੀ ਰਈਸ ਖਾਨ, ਇਮਤਿਆਜ਼ ਮਲਿਕ ਅਤੇ ਕਾਂਸਟੇਬਲ ਸਲੀਮ ਮੁਸ਼ਤਾਕ, ਜ਼ਹੂਰ ਅਹਿਮਦ ਨੂੰ ਮੰਗਲਵਾਰ ਦੇਰ ਰਾਤ ਇਲਾਜ ਲਈ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਜ਼ਖਮੀ ਪੁਲਿਸ ਕਰਮਚਾਰੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਪੁਲਿਸ ਪਾਰਟੀ ਵਲੋਂ ਇਕ ਮਾਮਲੇ ਦੀ ਜਾਂਚ ਦੌਰਾਨ ਕੁਪਵਾੜਾ ਦੇ ਬਟਪੋਰਾ ਵਿਖੇ ਇਕ ਸਥਾਨਕ ਖ਼ੇਤਰੀ ਫ਼ੌਜ ਦੇ ਜਵਾਨ ਦੇ ਘਰ ਕਥਿਤ ਤੌਰ ’ਤੇ ਛਾਪੇਮਾਰੀ ਤੋਂ ਬਾਅਦ ਅਧਿਕਾਰੀ ਦੀ ਅਗਵਾਈ ਵਾਲੀ ਫੌਜ ਦੀ ਟੀਮ ਨੇ ਥਾਣੇ ਵਿਚ ਦਾਖ਼ਲ ਹੋ ਕੇ ਕਰਮਚਾਰੀਆਂ ਦੀ ਕੁੱਟਮਾਰ ਕੀਤੀ। ਪੁਲਿਸ ਅਤੇ ਫੌਜ ਦੇ ਅਧਿਕਾਰੀਆਂ ਨੇ ਝਗੜੇ ਦੇ ਕਾਰਨਾਂ ’ਤੇ ਚੁੱਪੀ ਬਣਾਈ ਰੱਖੀ ਹੈ। ਸ੍ਰੀਨਗਰ ਸਥਿਤ ਰੱਖਿਆ ਬੁਲਾਰੇ ਨੇ ਕਿਹਾ ਕਿ ਉਹ ਇਸ ਘਟਨਾ ਬਾਰੇ ਜਾਣੂ ਨਹੀਂ ਹਨ ਅਤੇ ਹੋਰ ਵੇਰਵੇ ਮਿਲਣ ਤੋਂ ਬਾਅਦ ਹੀ ਟਿੱਪਣੀ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ