JALANDHAR WEATHER

ਮੰਤਰੀ ਬਲਕਾਰ ਸਿੰਘ ਦੇ ਮਾਮਲੇ ਦੀ ਹੋਵੇ ਨਿਆਂਇਕ ਜਾਂਚ- ਸ਼ਹਿਜ਼ਾਦ ਪੂਨਾਵਾਲਾ

ਚੰਡੀਗੜ੍ਹ, 29 ਮਈ- ਮੰਤਰੀ ਬਲਕਾਰ ਸਿੰਘ ਦੀ ਕਥਿਤ ਵਾਇਰਲ ਹੋਈ ਅਸ਼ਲੀਲ ਵੀਡੀਓ ’ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਸ਼ਹਿਜ਼ਾਦ ਪੂਨਾਵਾਲਾ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਪੰਜਾਬ ਸਰਕਾਰ ਦੇ ਇਕ ਮੰਤਰੀ ’ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗ ਰਹੇ ਹਨ ਤੇ ਉਸ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਅਰਵਿੰਦ ਕੇਜਰੀਵਾਲ ਉਸ ਨੂੰ ਆਪਣੇ ਚੋਣ ਪ੍ਰਚਾਰ ਵਿਚ ਲੈ ਕੇ ਜਾ ਰਹੇ ਹਨ, ਜਿਥੇ ਬਲਕਾਰ ਸਿੰਘ ਨੂੰ ਹੱਸਦੇ ਹੋਏ ਦੇਖਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਨੂੰ ‘ਆਪ’ ਤੋਂ ਪੂਰੀ ਸੁਰੱਖਿਆ ਮਿਲੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਮੰਗ ਕਰਦੇ ਹਾਂ ਕਿ ਇਸ ਮੰਤਰੀ ਨੂੰ ਅਹੁਦੇ ਤੋਂ ਬਰਖ਼ਾਸਤ ਕੀਤਾ ਜਾਵੇ ਅਤੇ ਇਸ ਦੀ ਨਿਆਂਇਕ ਜਾਂਚ ਹੋਵੇ। ਉਨ੍ਹਾਂ ਅੱਗੇ ਕਿਹਾ ਕਿ ਮੁੱਦਾ ਚਾਹੇ ਸਵਾਤੀ ਮਾਲੀਵਾਲ ਦਾ ਹੋਵੇ ਜਾਂ ਇਹ, ਅਰਵਿੰਦ ਕੇਜਰੀਵਾਲ ਪੀੜਤਾਂ ਦੀ ਬਜਾਏ ਸ਼ੋਸ਼ਿਤਾਂ ਨਾਲ ਕਿਉਂ ਖੜ੍ਹੇ ਹਨ, ਉਨ੍ਹਾਂ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ