JALANDHAR WEATHER

ਜਸਵੀਰ ਸਿੰਘ ਗੜੀ ਵਲੋਂ ਡਾ. ਹਮਦਰਦ ’ਤੇ ਦਰਜ ਕੀਤੇ ਫ਼ਰਜ਼ੀ ਕੇਸ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ

ਕਟਾਰੀਆਂ, 29 ਮਈ (ਪ੍ਰੇਮੀ ਸੰਧਵਾਂ)- ਬਹੁਜਨ ਸਮਾਜ ਪਾਰਟੀ ਦੇ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਜਸਬੀਰ ਸਿੰਘ ਗੜੀ ਨੇ ਪੰਜਾਬ ਸਰਕਾਰ ਵਲੋਂ ਵਿਜੀਲੈਂਸ ਬਿਊਰੋ ਰਾਹੀਂ ਦਰਜ ਕੀਤੇ ਝੂਠੇ ਕੇਸ ਦੀ ਘੋਰ ਨਿੰਦਾ ਕਰਦਿਆਂ ਕਿਹਾ ਕਿ ਡਾ. ਹਮਦਰਦ ਇਕ ਬੇਦਾਗ ਤੇ ਇਮਾਨਦਾਰ ਸ਼ਖ਼ਸੀਅਤ ਹਨ। ਉਨ੍ਹਾਂ ਕਿਹਾ ਕਿ ਸਮੇਂ ਸਮੇਂ ਦੀਆਂ ਪੰਜਾਬ ਸਰਕਾਰਾਂ ਨੇ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਸੱਚ ਲਿਖਣ ਤੋਂ ਬਹੁਤ ਹੀ ਰੋਕਿਆ ਪਰ ਬਰਜਿੰਦਰ ਸਿੰਘ ਹਮਦਰਦ ਨੇ ਹਮੇਸ਼ਾ ਹੀ ਸੱਚਾਈ ’ਤੇ ਪਹਿਰਾ ਦੇ ਕੇ ਪੰਜਾਬ ਅਤੇ ਪੰਜਾਬੀਆਂ ਦੇ ਮਾਣ ਵਿਚ ਵਾਧਾ ਕੀਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਡਾ. ਹਮਦਰਦ ਨੂੰ ਬਦਨਾਮ ਕਰਨ ਦੀ ਖੇਡੀ ਜਾ ਰਹੀ ਚਾਲ ਨਾ ਛੱਡੀ ਤਾਂ ਪਾਰਟੀ ਬਸਪਾ ਸੁਪਰੀਮੋ ਭੈਣ ਕੁਮਾਰੀ ਮਾਇਆਵਤੀ ਦੀ ਅਗਵਾਈ ਹੇਠ ਸਰਕਾਰ ਵਿਰੁੱਧ ਤਿੱਖਾ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ