JALANDHAR WEATHER

ਸੑੀ ਮੁਕਤਸਰ ਸਾਹਿਬ ਵਿਖੇ ਕੇਜਰੀਵਾਲ ਦਾ ਕੀਤਾ ਸਖ਼ਤ ਵਿਰੋਧ,ਕੱਚੇ ਕਾਮਿਆਂ ਵਲੋਂ ਕਾਲੇ ਝੰਡੇ ਵਿਖਾਏ

ਸ੍ਰੀ ਮੁਕਤਸਰ ਸਾਹਿਬ, 29 ਮਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਵਿਖੇ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਾਕਾ ਬਰਾੜ ਦੇ ਹੱਕ ਵਿਚ ਰੋਡ ਸ਼ੋਅ ਕਰਨ ਲਈ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਸਖ਼ਤ ਵਿਰੋਧ ਕੀਤਾ ਗਿਆ। ਪਾਵਰਕਾਮ ਅਤੇ ਜਲ ਸਪਲਾਈ ਵਿਭਾਗ ਦੇ ਕੱਚੇ ਕਾਮਿਆਂ ਵਲੋਂ ਕਾਲੀਆਂ ਝੰਡੀਆਂ ਵਿਖਾ ਕੇ ਸਵਾਗਤ ਕੀਤਾ ਗਿਆ ਅਤੇ ਕੇਜਰੀਵਾਲ ਦੇ ਵਿਰੋਧ ਵਿਚ ਨਾਅਰੇ ਲਗਾਏ। ਜਿਸ ਮਗਰੋਂ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਅਤੇ ਜਲਦੀ ਵਿਚ ਹੀ ਰੋਡ ਸ਼ੋਅ ਸਮਾਪਤ ਕਰਕੇ ਚਲਦੇ ਬਣੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ