JALANDHAR WEATHER

ਅਕਾਲੀ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ 'ਚ ਗੁਰੂ ਨਗਰੀ ਵਿਚ ਕੀਤੇ ਵਿਸ਼ਾਲ ਰੋਡ ਸ਼ੋਅ ਦੀ ਸੁਖਬੀਰ ਤੇ ਮਜੀਠੀਆ ਨੇ ਕੀਤੀ ਅਗਵਾਈ

ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਦੇ ਹੱਕ ਵਿਚ ਅੱਜ ਸ਼ਾਮ ਗੁਰੂ ਨਗਰੀ ਵਿਚ ਕੱਢੇ ਗਏ ਰੋਡ ਸ਼ੋਅ ਦੀ ਅਗਵਾਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤੀ। ਅੱਤ ਦੀ ਗਰਮੀ ਦੇ ਬਾਵਜੂਦ ਕੱਢੇ ਗਏ ਇਸ ਰੋਡ ਸ਼ੋਅ ਵਿਚ ਵੱਡੀ ਗਿਣਤੀ ਵਿਚ ਅਕਾਲੀ ਦਲ ਸਮਰਥਕ ਆਗੂ ਤੇ ਵਰਕਰ ਉਤਸ਼ਾਹ ਸਹਿਤ ਸ਼ਾਮਿਲ ਹੋਏ। ਇਸ ਦੌਰਾਨ ਸੁਖਬੀਰ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਨੂੰ ਸੈਰ ਸਪਾਟੇ ਦੇ ਕੇਂਦਰ ਵਜੋਂ ਉਭਾਰਨ, ਪਾਕਿ ਨਾਲ ਵਪਾਰ ਮੁੜ ਸ਼ੁਰੂ ਕਰਨ ਅਤੇ ਸਰਹੱਦੀ ਪੱਟੀ ਵਾਸਤੇ ਵਿਸ਼ੇਸ਼ ਉਦਯੋਗਿਕ ਨੀਤੀ ਲਿਆਉਣ ਵਾਸਤੇ ਅਕਾਲੀ ਦਲ ਦੀ ਹਮਾਇਤ ਕਰਦਿਆਂ ਅਕਾਲੀ ਉਮੀਦਵਾਰਾਂ ਨੂੂੰ ਜਿਤਾਇਆ ਜਾਵੇ। ਉਨ੍ਹਾਂ ਨੇ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਅਤੇ ਸਰਹੱਦੀ ਪੱਟੀ 'ਤੇ ਉਦਯੋਗਾਂ ਲਈ ਵਿਸ਼ੇਸ਼ ਪੈਕੇਜ ਦੇਣ ਦਾ ਵਾਅਦਾ ਕੀਤਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ