JALANDHAR WEATHER

ਪੂਰੀ ਇਮਾਨਦਾਰੀ ਨਾਲ ਕਰ ਰਿਹਾ ਹਾਂ ਦੇਸ਼ ਸੇਵਾ- ਪ੍ਰਧਾਨ ਮੰਤਰੀ

ਹੁਸ਼ਿਆਰਪੁਰ, 30 ਮਈ- ਅੱਜ ਇਥੇ ਅਨੀਤਾ ਸੋਮ ਪ੍ਰਕਾਸ਼ ਦੇ ਹੱਕ ਵਿਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੀ ਇਹ ਰੈਲੀ 2024 ਦੀਆਂ ਲੋਕ ਸਭਾ ਚੋਣਾਂ ਲਈ ਮੇਰੀ ਆਖ਼ਰੀ ਚੁਣਾਵੀਂ ਰੈਲੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਨੂੰ ਛੋਟੀ ਕਾਸ਼ੀ ਵਜੋਂ ਜਾਣਿਆ ਜਾਂਦਾ ਹੈ। ਮੈਂ ਪੂਰੀ ਇਮਾਨਦਾਰੀ ਨਾਲ ਦੇਸ਼ ਸੇਵਾ ਵਿਚ ਜੁੱਟਿਆ ਹੋਇਆਂ ਹਾਂ। ਉਨ੍ਹਾਂ ਅੱਗੇ ਕਿਹਾ ਕਿ 4 ਜੂਨ ਨੂੰ ਪੂਰਨ ਬਹੁਮਤ ਵਾਲੀ ਸਰਕਾਰ ਆਪਣੀ ਹੈਟ੍ਰਿਕ ਲਗਾਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਉਹ ਦਮਦਾਰ ਸਰਕਾਰ ਹੈ ਜੋ ਦੁਸ਼ਮਣ ਨੂੰ ਉਸ ਦੇ ਘਰ ਵਿਚ ਵੜ ਕੇ ਮਾਰਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੀ ਬੋਲ ਰਿਹਾ ਹੈ ਕਿ ਇਸ ਵਾਰ ਮੋਦੀ ਸਰਕਾਰ 400 ਦੇ ਪਾਰ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ