JALANDHAR WEATHER

ਰੇਲਵੇ ਪਾਰਕ ਵਿਖੇ ਮਨਾਇਆ ਗਿਆ ਅੰਤਰਰਾਸ਼ਟਰੀ ਯੋਗ ਦਿਵਸ

 ਗੁਰੂ ਹਰਸਹਾਏ, 21 ਜੂਨ (ਕਪਿਲ ਕੰਧਾਰੀ) - ਅੱਜ ਜਿਥੇ ਦੁਨੀਆ ਭਰ ਵਿਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ ਉਥੇ ਹੀ ਸਥਾਨਕ ਸ਼ਹਿਰ ਦੇ ਰੇਲਵੇ ਪਾਰਕ ਵਿਖੇ ਪ੍ਰਸ਼ਾਸਨ ਵਲੋਂ ਅਤੇ ਸ਼ਹਿਰ ਵਾਸੀਆਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਤਹਿਸੀਲਦਾਰ ਰਜਿੰਦਰ ਸਿੰਘ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿਚ ਸ਼ਹਿਰ ਵਾਸੀ ਯੋਗ ਦਿਵਸ ਮਨਾਉਣ ਦੇ ਲਈ ਪਹੁੰਚੇ। ਇਸ ਮੌਕੇ ਇਨ੍ਹਾਂ ਨੂੰ ਯੋਗ ਕਰਵਾਉਣ ਦੇ ਲਈ ਪਹੁੰਚੇ ਯੋਗ ਮਾਹਰ ਹਰੀਸ਼ ਕੁਮਾਰ, ਅਸ਼ਵਨੀ ਸਿਕਰੀ ਵਲੋਂ ਵੱਖ-ਵੱਖ ਯੋਗ ਆਸਨ ਕਰਵਾਏ ਗਏ। ਇਸ ਮੌਕੇ ਯੋਗ ਮਾਹਰ ਹਰੀਸ਼ ਕੁਮਾਰ ਅਤੇ ਅਸ਼ਵਨੀ ਸਿਕਰੀ ਨੇ ਕਿਹਾ ਕਿ ਸਾਨੂੰ ਹਰ ਰੋਜ਼ ਹੀ ਆਪਣੇ ਜੀਵਨ ਵਿਚ ਯੋਗ ਕਰਨਾ ਚਾਹੀਦਾ ਹੈ। ਯੋਗ ਕਰਨ ਨਾਲ ਜਿਥੇ ਸਾਡਾ ਸਰੀਰ ਤੰਦਰੁਸਤ ਰਹਿੰਦਾ ਹੈ, ਉਥੇ ਹੀ ਯੋਗ ਸਾਨੂੰ ਅਨੇਕਾਂ ਬਿਮਾਰੀਆਂ ਤੋਂ ਵੀ ਬਚਾਉਂਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ