ਹਿਮਾਚਲ ਪ੍ਰਦੇਸ਼ : ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ 4 ਮੌਤਾਂ, 7 ਜ਼ਖ਼ਮੀ
ਸ਼ਿਮਲਾ, 21 ਜੂਨ - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਦੇ ਜੁਬਲ ਦੇ ਚੋਰੀ ਕੇਂਚੀ ਖੇਤਰ ਵਿਚ ਐਚ.ਆਰ.ਟੀ.ਸੀ. (ਹਿਮਾਚਲ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ) ਦੀ ਬੱਸ ਦੇ ਦੁਰਘਟਨਾਗ੍ਰਸਤ ਹੋਣ ਕਾਰਨ ਡਰਾਈਵਰ ਸਮੇਤ ਚਾਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਸੱਤ ਲੋਕ ਜ਼ਖਮੀ ਹੋ ਗਏ।