JALANDHAR WEATHER

ਆਪ੍ਰੇਸ਼ਨ ਕਾਸੋ ਅਧੀਨ ਪੁਲਿਸ ਵਲੋਂ ਤਲਾਸ਼ੀ ਅਭਿਆਨ ਸ਼ੁਰੂ

ਆਦਮਪੁਰ, 21 ਜੂਨ (ਹਰਪ੍ਰੀਤ ਸਿੰਘ)- ਪੰਜਾਬ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਕਾਸੋ ਅਧੀਨ ਆਲਾ ਅਧਿਕਾਰੀਆਂ ਦੀ ਅਗਵਾਈ ਵਿਚ ਅੱਜ ਆਦਮਪੁਰ ਦੇ ਮੁਹੱਲਾ ਬੇਗਮਪੁਰਾ ਵਿਖੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਡੀ. ਆਈ. ਜੀ. ਰਾਜਪਾਲ ਸਿੰਘ ਸੰਧੂ, ਜ਼ਿਲ੍ਹਾ ਪੁਲਿਸ ਮੁਖੀ ਅੰਕੁਰ ਗੁਪਤਾ ਸਮੇਤ ਵੱਡੇ ਪੱਧਰ ’ਤੇ ਆਲਾ ਅਧਿਕਾਰੀ ਵੀ ਸ਼ਾਮਿਲ ਸਨ। ਦੱਸਣਯੋਗ ਹੈ ਕਿ ਆਦਮਪੁਰ ਦੇ ਮੁਹੱਲਾ ਬੇਗਮਪੁਰਾ ਤੋਂ ਲੰਬੇ ਸਮੇਂ ਤੋਂ ਨਸ਼ੇ ਦੀ ਸਪਲਾਈ ਦਾ ਜ਼ਿਕਰ ਹੁੰਦਾ ਰਿਹਾ ਹੈ ਤੇ ਅੱਗੇ ਵੀ ਪੁਲਿਸ ਇਸ ਇਲਾਕੇ ਵਿਚ ਛਾਪੇਮਾਰੀ ਕਰ ਪਰਚੇ ਦੇ ਚੁੱਕੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡੀ. ਆਈ. ਜੀ. ਰਾਜਪਾਲ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਵਲੋਂ ਅੱਜ ਜ਼ਿਲ੍ਹਾ ਜਲੰਧਰ ਵਿਚ ਨਸ਼ਿਆਂ ਖ਼ਿਲਾਫ਼ ਅਭਿਆਨ ਚਲਾਇਆ ਜਾ ਰਿਹਾ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਖ਼ਿਲਾਫ਼ ਪੁਲਿਸ ਦਾ ਸਾਥ ਦੇਣ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ