JALANDHAR WEATHER

ਪਾਣੀ ਦੀ ਸੱਮਸਿਆ ਨੂੰ ਲੈ ਕੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਪ੍ਰਦਰਸ਼ਨ

ਖਰੜ, 21 ਜੂਨ (ਗੁਰਮੁਖ ਸਿੰਘ ਮਾਨ)- ਸ਼ਹਿਰ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਤੇ ਸੀਵਰੇਜ ਦੀ ਵੱਡੀ ਸਮੱਸਿਆ ਨੂੰ ਲੈ ਕੇ ਪੰਜਾਬ ਦੇ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਆਪਣੇ ਸਮਰਥਕਾਂ ਨਾਲ ਨਗਰ ਕੌਂਸਲ ਖਰੜ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਕਿਹਾ ਕਿ ਹੈਰਾਨਗੀ ਦੀ ਗੱਲ ਹੈ ਕਿ ਨਗਰ ਕੌਂਸਲ ਖਰੜ ਦੇ ਵਿਚ ਅੱਜ ਕੋਈ ਵੀ ਅਧਿਕਾਰੀ ਮੌਜੂਦ ਨਹੀਂ ਸਨ, ਜਿਨ੍ਹਾਂ ਨੂੰ ਉਹ ਆਪਣਾ ਮੈਮੋਰੰਡਮ ਦੇ ਸਕਣ। ਉਨ੍ਹਾਂ ਕਿਹਾ ਉਹ ਇਸ ਮਾਮਲੇ ਨੂੰ ਲੈ ਕੇ ਸਰਕਾਰ ਦੇ ਲੋਕਲ ਬਾਡੀ ਮੰਤਰੀ ਨੂੰ ਮਿਲਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ