JALANDHAR WEATHER

ਨੀਟ ਦੀ ਪ੍ਰੀਖਿਆ ’ਚ ਬੇਨਿਯਮੀਆਂ ਨੂੰ ਲੈ ਕੇ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ

ਚੰਡੀਗੜ੍ਹ, 20 ਜੂਨ (ਸੰਦੀਪ ਸਿੰਘ)- ਅੱਜ ਨੀਟ ਦੀ ਪ੍ਰੀਖਿਆ ਵਿਚ ਹੋਈਆਂ ਬੇਨਿਯਮੀਆਂ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਵਿਚ ਪੰਜਾਬ ਕਾਂਗਰਸ ਵਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਵਲੋਂ ਭਾਜਪਾ ਦਫ਼ਤਰ ਦਾ ਘਿਰਾਓ ਕੀਤਾ ਜਾਣਾ ਸੀ ਪਰ ਪੁਲਿਸ ਨੇ ਕਾਂਗਰਸ ਪ੍ਰਧਾਨ ਨੂੰ ਉਨ੍ਹਾਂ ਦੇ ਸਮਰਥਕਾਂ ਸਮੇਤ ਗਿ੍ਫ਼ਤਾਰ ਕਰ ਲਿਆ।  ਇਸ ਮੌਕੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰੀਕੇ ਨਾਲ ਦੇਸ਼ ਦੇ ਨੌਜਵਾਨਾਂ ਦਾ ਭਵਿੱਖ ਖ਼ਤਰੇ ਵਿਚ ਪਾਇਆ ਗਿਆ ਹੈ, ਉਹ ਸਰਾਸਰ ਬੇਇਨਸਾਫ਼ੀ ਹੈ ਤੇ ਕਾਂਗਰਸ ਇਸ ਨੂੰ ਲੈ ਕੇ ਦੇਸ਼ ਭਰ ਵਿਚ ਵਿਰੋਧ ਪ੍ਰਦਰਸ਼ਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਇਸ ਦੀ ਸੀ.ਬੀ.ਆਈ. ਜਾਂਚ ਹੋ ਰਹੀ ਹੈ ਤਾਂ ਇਹ ਜਾਂਚ ਸੁਪਰੀਮ ਕੋਰਟ ਦੇ ਮੌਜੂਦਾ ਜੱਜ ਦੀ ਨਿਗਰਾਨੀ ਹੇਠ ਹੋਵੇਗੀ ਨਹੀਂ ਤਾਂ ਇਸ ਜਾਂਚ ਦਾ ਕੋਈ ਮਤਲਬ ਨਹੀਂ ਰਹਿ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ