ਵਿਅਕਤੀ ਵਲੋਂ ਆਪਣੀ ਮਾਂ ਅਤੇ ਬੇਟੀ ਨੂੰ ਮਾਰ ਕੇ ਖੁਦਕੁਸ਼ੀ
ਬਰਨਾਲਾ, 22 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ) - ਬਰਨਾਲਾ ਦੇ ਠੀਕਰੀਵਾਲਾ ਰੋਡ ਸਥਿਤ ਰਾਮ ਰਾਜਿਆ ਕਲੋਨੀ ਵਿਖੇ ਇਕ ਵਿਅਕਤੀ ਵਲੋਂ ਆਪਣੀ ਮਾਤਾ ਅਤੇ ਬੇਟੀ ਨੂੰ ਮਾਰ ਕੇ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮੀ 7 ਵਜੇ ਦੇ ਕਰੀਬ ਕੁਲਵੀਰ ਸਿੰਘ ਮਾਨ ਜੋ ਰਾਮ ਰਾਜਿਆ ਕਲੋਨੀ ਵਿਖੇ ਕੋਠੀ ਨੰਬਰ 353 ਵਿਚ ਰਹਿੰਦਾ ਸੀ ਨੇ ਆਪਣੀ ਮਾਤਾ ਬਲਵੰਤ ਕੌਰ ਅਤੇ ਬੇਟੀ ਨਿਮਰਤ ਕੌਰ ਨੂੰ ਆਪਣੀ ਲਾਇਸੈਂਸੀ ਪਿਸਤੌਲ ਨਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੱਸਣਯੋਗ ਹੈ ਕਿ ਕੁਲਵੀਰ ਸਿੰਘ ਮਾਨ ਨੇ ਪਾਲਤੂ ਕੁੱਤੇ ਨੂੰ ਵੀ ਗੋਲੀ ਮਾਰ ਕੇ ਮਾਰ ਦਿੱਤੀ। ਮੌਕੇ 'ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।