ਦੁਕਾਨਦਾਰਾਂ ਨੇ ਬਠਿੰਡਾ ਦਾ ਦਾਣਾ ਮੰਡੀ ਰੋਡ ਕੀਤਾ ਜਾਮ

ਬਠਿੰਡਾ, 01 ਫਰਵਰੀ (ਪ੍ਰੀਤਪਾਲ ਸਿੰਘ ਰੋਮਾਣਾ)- ਇਕ ਮੋਬਾਇਲ ਫ਼ੋਨ ਦੀ ਦੁਕਾਨ ਦੇ ਸੰਚਾਲਕ ਤੋਂ ਦੋ ਦਿਨ ਪਹਿਲਾਂ 3 ਲੱਖ ਰੁਪਏ ਦੀ ਨਕਦੀ ਅਤੇ ਮੋਬਾਇਲ ਖੋਹਣ ਦੇ ਮਾਮਲੇ ’ਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਦੇ ਵਿਰੋਧ ਵਿਚ ਦੁਕਾਨਦਾਰਾਂ ਨੇ ਬਠਿੰਡਾ ਦੀ ਦਾਣਾ ਮੰਡੀ ਰੋਡ ਨੂੰ ਜਾਮ ਕਰ ਦਿੱਤਾ ਅਤੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ।