JALANDHAR WEATHER

ਪ੍ਰਧਾਨ ਮੰਤਰੀ ਦੇ ਅਮਰੀਕੀ ਦੌਰੇ ਦਾ ਸਹੀ ਸਮੇਂ ’ਤੇ ਐਲਾਨ ਕਰਾਂਗੇਂ- ਭਾਰਤੀ ਵਿਦੇਸ਼ ਮੰਤਰਾਲਾ

 

ਨਵੀਂ ਦਿੱਲੀ, 2 ਫਰਵਰੀ- ਵਾਈਟ ਹਾਊਸ ’ਚ ਅਮਰੀਕੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੇਜ਼ਬਾਨੀ ਦੀਆਂ ਰਿਪੋਰਟਾਂ ’ਤੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਕਿਹਾ ਕਿ ਅਸੀਂ ਉਚਿਤ ਸਮੇਂ ’ਤੇ ਦੌਰੇ ਦਾ ਐਲਾਨ ਕਰਾਂਗੇ, ਇਸ ਸਮੇਂ ਮੇਰੇ ਕੋਲ ਕੋਈ ਜਾਣਕਾਰੀ ਨਹੀਂ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੇ ਕੋਲ ਐਸ.ਸੀ.ਓ. ਦੀ ਮੌਜੂਦਾ ਪ੍ਰਧਾਨਗੀ ਹੈ। ਅਸੀਂ ਪਾਕਿਸਤਾਨ ਸਮੇਤ ਸਾਰੇ ਐਸ.ਸੀ.ਓ. ਦੇਸ਼ਾਂ ਨੂੰ ਸੱਦਾ ਦਿੰਦੇ ਹਾਂ। ਅਸੀਂ ਉਨ੍ਹਾਂ ਤੋਂ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਉਮੀਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਪਾਕਿਸਤਾਨੀ ਅਧਿਕਾਰੀ ਅਜਿਹੇ ਸਮਾਗਮਾਂ ਵਿਚ ਸ਼ਾਮਿਲ ਹੋਏ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਨਹੀਂ ਪਤਾ ਕਿ ਇਸ ਸਮਾਗਮ ਲਈ ਸਾਰਿਆਂ ਨੇ ਪੁਸ਼ਟੀ ਕੀਤੀ ਹੈ ਜਾਂ ਨਹੀ, ਅਸੀਂ ਇਸ ਬਾਰੇ ਮਿਤੀ ਦੇ ਨੇੜੇ ਦੱਸਾਂਗੇ।

 

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ