JALANDHAR WEATHER

ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਦਾ ਪੁੱਤਰ ਅਰਵਿੰਦ ਮਿੱਤਲ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ, 27 ਮਈ -ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ, ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਮੌਜੂਦਾ ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ ਮੈਂਬਰ ਮਦਨ ਮੋਹਨ ਮਿੱਤਲ ਦੇ ਪੁੱਤਰ ਅਰਵਿੰਦ ਮਿੱਤਲ ਅੱਜ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਿਲ ਹੋ ਗਏ। ਅਰਵਿੰਦ ਮਿੱਤਲ 2021 ਵਿਚ ਅਕਾਲੀ ਦਲ ਅਤੇ ਬਾਅਦ ਵਿਚ ਬਹੁਜਨ ਸਮਾਜ ਪਾਰਟੀ (ਬਸਪਾ) ਵਿਚ ਸ਼ਾਮਿਲ ਹੋਏ ਸਨ। ਪ੍ਰਵਾਸੀ ਵਿੰਗ 'ਆਪ' ਦੇ ਸੂਬਾ ਪ੍ਰਧਾਨ ਅਨਿਲ ਕੁਮਾਰ ਭਾਜਪਾ 'ਚ ਸ਼ਾਮਿਲ ਹੋ ਗਏ ਹਨ।  ਸ਼ੇਖਾਵਤ, ਗੁਜਰਾਤ ਦੇ ਸਾਬਕਾ ਮੰਤਰੀ ਭੁਪਿੰਦਰ ਸਿੰਘ ਚੁਡਾਸਮਾ, ਸੂਬਾ ਮੀਤ ਪ੍ਰਧਾਨ ਕੇਵਲ ਢਿੱਲੋਂ ਅਤੇ ਭਾਜਪਾ ਪੰਜਾਬ ਦੇ ਸਟੇਟ ਮੀਡੀਆ ਹੈੱਡ ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਇਨ੍ਹਾਂ ਸਾਰੇ ਪ੍ਰਮੁੱਖ ਨੇਤਾਵਾਂ ਦੇ ਭਾਜਪਾ ਵਿਚ ਸ਼ਾਮਿਲ ਹੋਣ ਨਾਲ ਵੋਟ ਸ਼ੇਅਰ ਵਿਚ ਵਾਧਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ