ਬੱਸ ਹਾਦਸੇ ਵਿਚ ਮਾਰੇ ਗਏ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ - ਪ੍ਰਧਾਨ ਮੰਤਰੀ ਮੋਦੀ
![](/cmsimages/20240530/4534255__pm-modi.jpg)
ਨਵੀਂ ਦਿੱਲੀ, 30 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਅਖਨੂਰ 'ਚ ਬੱਸ ਹਾਦਸੇ 'ਚ ਜਾਨੀ ਨੁਕਸਾਨ ਤੋਂ ਮੈਂ ਦੁਖੀ ਹਾਂ । ਮੇਰੇ ਵਿਚਾਰ ਉਨ੍ਹਾਂ ਨਾਲ ਹਨ ਜਿਨ੍ਹਾਂ ਨੇ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਮੈਂ ਅਰਦਾਸ ਕਰਦਾ ਹਾਂ ਕਿ ਉਹ ਜ਼ਖਮੀ ਜਲਦੀ ਠੀਕ ਹੋ ਜਾਣ। ਬੱਸ ਹਾਦਸੇ ਵਿਚ ਮਾਰੇ ਗਏ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਤੇ ਜ਼ਖਮੀਆਂ ਨੂੰ 50,000ਰੁਪਏ ਦਿੱਤੇ ਜਾਣਗੇ।