ਕੇਜਰੀਵਾਲ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਅਤੇ ਐਸ.ਵੀ.ਐਨ. ਭੱਟੀ ਦੀ ਬੈਂਚ ਕਰੇਗੀ ਸੁਣਵਾਈ
ਨਵੀਂ ਦਿੱਲੀ, 24 ਜੂਨ - ਸੁਪਰੀਮ ਕੋਰਟ ਦੇ ਜਸਟਿਸ ਮਨੋਜ ਮਿਸ਼ਰਾ ਅਤੇ ਐਸ.ਵੀ.ਐਨ. ਭੱਟੀ ਦੀ ਬੈਂਚ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਸੁਣਵਾਈ ਕਰੇਗੀ, ਜਿਸ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਹੇਠਲੀ ਅਦਾਲਤ ਦੁਆਰਾ ਉਨ੍ਹਾਂ ਨੂੰ ਜ਼ਮਾਨਤ ਦੇ ਆਦੇਸ਼ 'ਤੇ ਰੋਕ ਲਗਾਉਣ ਦੇ ਦਿੱਲੀ ਹਾਈ ਕੋਰਟ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ।