
ਲੁਧਿਆਣਾ, 24 ਜੂਨ (ਰੂਪੇਸ਼ ਕੁਮਾਰ)-ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਲੋਕ ਸਭਾ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿਖੇ ਪ੍ਰੈੱਸ ਕਾਨਫਰੰਸ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਪੰਜਾਬ ਪੁਲਿਸ ਨੂੰ ਬਦਨਾਮ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਪੁਲਿਸ ਉੱਪਰ ਨਸ਼ਾ ਤਸਕਰੀ ਵਿਚ ਸ਼ਾਮਿਲ ਹੋਣ ਦਾ ਦੋਸ਼ ਲਗਾਣਾ ਬਹੁਤ ਹੀ ਨਿੰਦਨਯੋਗ ਹੈ ਕਿਉਂਕਿ ਪੰਜਾਬ ਪੁਲਿਸ ਬਹੁਤ ਬਹਾਦਰ ਹੈ ਅਤੇ ਅੱਤਵਾਦ ਦੇ ਸਮੇਂ ਵਿਚ ਪੰਜਾਬ ਪੁਲਿਸ ਨੇ ਪੰਜਾਬ ਵਿਚ ਅੱਤਵਾਦ ਨੂੰ ਰੋਕਿਆ ਸੀ।