JALANDHAR WEATHER

ਤਾਮਿਲਨਾਡੂ ਵਿਚ ਹੋਈਆਂ ਮੌਤਾਂ ’ਤੇ ਜੇ.ਪੀ. ਨੱਢਾ ਨੇ ਕਾਂਗਰਸ ਪ੍ਰਧਾਨ ਨੂੰ ਲਿਖਿਆ ਪੱਤਰ

ਨਵੀਂ ਦਿੱਲੀ, 24 ਜੂਨ- ਕੇਂਦਰੀ ਮੰਤਰੀ ਅਤੇ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨੇ ਤਾਮਿਲਨਾਡੂ ਵਿਚ ਨਾਜਾਇਜ਼ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਸੰਬੰਧ ਵਿਚ ਕਾਂਗਰਸ ਪ੍ਰਧਾਨ ਮੱਲਿਕ ਅਰਜੁਨ ਖੜਗੇ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਕਿਹਾ ਮੈਂ ਹੈਰਾਨ ਹਾਂ ਕਿ ਜਦੋਂ ਇੰਨੀ ਵੱਡੀ ਤਬਾਹੀ ਹੋਈ ਹੈ ਤਾਂ ਤੁਹਾਡੀ ਅਗਵਾਈ ਵਾਲੀ ਕਾਂਗਰਸ ਪਾਰਟੀ ਨੇ ਇਸ ’ਤੇ ਚੁੱਪ ਧਾਰੀ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ ਭਾਜਪਾ ਅਤੇ ਪੂਰਾ ਦੇਸ਼ ਸੱਚਮੁੱਚ ਮੰਗ ਕਰਦਾ ਹੈ ਕਿ ਤੁਸੀਂ ਡੀ.ਐਮ.ਕੇ.-ਭਾਰਤੀ ਗਠਜੋੜ ’ਤੇ ਦਬਾਅ ਪਾਓ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ